ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਦਾ ਸਮਾਨ ਬਾਹਰ ਰੱਖਿਆ ਜਾਂਦਾ ਹੈ। ਜਿਸ ਨਾਲ ਆਵਾਜਾਈ ਅਤੇ ਟ੍ਰੈਫਿਕ ਦੀ ਸਮੱਸਿਆ ਪੈਦਾ ਹੋ ਰਹੀ ਹੈ।
ਉਹਨਾਂ ਕਿਹਾ ਕਿ ਸ਼ਹਿਰ ਦੇ ਸਾਰੇ ਦੁਕਾਨਦਾਰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ। ਜੇਕਰ ਕਿਸੇ ਵੀ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦਾ ਸਮਾਨ ਬਾਹਰ ਰੱਖਿਆ ਪਾਇਆ ਗਿਆ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਚਲਾਨ ਕੱਟੇ ਜਾਣਗੇ ਅਤੇ ਸਮਾਨ ਵੀ ਜਬਤ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਨਗਰ ਨਿਗਮ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।