ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਰੱਥ ਰਵਾਨਾ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)ਰਿਪੋਰਟ-ਜਤਿੰਦਰ ਪ੍ਰਿੰਸ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਨਿਰਦੇਸ਼ਾਂ ‘ਤੇ ਸਹਾਇਕ ਆਬਕਾਰੀ ਤੇ ਕਰ  ਕਮਿਸ਼ਨਰ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਚੱਬੇਵਾਲ ਏ.ਐਸ. ਕੰਗ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਰੱਥ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਤੋਂ ਰਵਾਨਾ ਕੀਤਾ ਗਿਆ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਵਿਖੇ ਵਿਦਿਆਰਥੀਆਂ ਦੇ ਵੋਟ ਬਣਾਉਣ ਅਤੇ ਜਾਗਰੂਕ ਕਰਨ ਸਬੰਧੀ ਭਾਸ਼ਣ, ਕੁਇਜ਼, ਲੇਖ ਰਚਨਾ ਅਤੇ ਵੋਟਿੰਗ ਬੂਥ ਐਕਟੀਵਿਟੀ ਸਬੰਧੀ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਜਿੱਥੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਸਬੰਧੀ ਵੀ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ, ਉਥੇ ਵਿਸ਼ੇਸ਼ ਸਰਸਰੀ ਸੁਧਾਈ 2019 ਤਹਿਤ 31 ਅਕਤੂਬਰ ਤੱਕ ਵੋਟ ਰਜਿਸਟਰਡ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।

Advertisements

LEAVE A REPLY

Please enter your comment!
Please enter your name here