ਟੋਡਰਪੁਰ ਸਕੂਲ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਜ਼ਰੂਰਤ ਹੈ। ਉਹਨਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜ਼ਿੰਮਵਾਰੀ ਨਿਭਾਉਣ ਲਈ ਵੀ ਪ੍ਰਰਿਤ ਕੀਤਾ।

Advertisements

ਕੇਂਦਰ ਦੇ ਸਾਇੰਸਦਾਨ ਡਾ. ਪਵਿੱਤਰ ਸਿੰਘ ਅਤੇ ਡਾ. ਸੁਖਵਿੰਦਰ ਸਿੰਘ ਔਲਖ ਨੇ ਮਿੱਟੀ ਪਰਖ ਦੀ ਮਹੱਤਤਾ ਅਤੇ ਸਰਵਪੱਖੀ ਪੌਸ਼ਟਿਕ ਬਗੀਚੀ ਸਬੰਧੀ ਤਕਨੀਕੀ ਭਾਸ਼ਣ ਦਿੱਤੇ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡੀਬੇਟ, ਲੇਖ ਲਿਖਣ ਅਤੇ ਪੇਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ।

ਸਕੂਲ ਦੇ ਵਿਦਿਆਰਥੀਆਂ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ‘ਤੇ ਪੁਰੇ ਪ੍ਰਭਾਵ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਸਮਾਗਮ ਵਿੱਚ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here