ਵਾਰਡ ਨੰ 30 ਵਿੱਚ ਕੌਂਸਲਰ ਪ੍ਰੀਆ ਦੇ ਸਹਿਯੋਗ ਨਾਲ ਪ੍ਰਦੂਸ਼ਨ ਰਹਿਤ ਕੈਰੀ ਬੈਗ ਵੰਡੇ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਅਭਿਆਨ ਤਹਿਤ ਵਾਰਡ ਨੰ: 30 ਦੇ ਕੌਸਲਰ ਸ਼੍ਰੀਮਤੀ ਪ੍ਰੀਆ ਨੇ ਆਪਣੇ ਵਾਰਡ ਦੇ ਵੱਖ-ਵੱਖ ਮੁਹੱਲਿਆਂ ਵਿੱਚ ਸ਼ਹਿਰ ਦੇ ਵਾਤਾਵਰਣ ਨੂੰ ਸਾਫ਼-ਸੁੱਥਰਾ ਬਣਾਉਣ ਲਈ ਪਲਾਸਟਿਕ ਦੀ ਵਰਤੋ ਨਾਂ ਕਰਨ ਸਬੰਧੀ ਪ੍ਰੇਰਿਤ ਕੀਤਾ ਅਤੇ ਨਗਰ ਨਿਗਮ ਵੱਲੋਂ ਪ੍ਰਦੂਸ਼ਨ ਰਹਿਤ ਕੈਰੀ ਬੈਗ ਵੀ ਵੰਡੇ। ਉਹਨਾਂ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰੇਲੂ ਸਮਾਨ ਦੀ ਖਰੀਦ ਕਰਨ ਸਮੇਂ ਆਪਣੇ ਘਰ ਤੋਂ ਹੀ ਕਪੜੇ ਦੇ ਥੈਲੇ ਲੈ ਕੇ ਜਾਣ, ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਸਮਾਨ ਨਾ ਲੈਣ ਅਤੇ ਸ਼ਹਿਰ ਦਾ ਵਾਤਾਵਰਣ ਸਾਫ਼-ਸੁੱਥਰਾ ਬਣਾਉਣ ਵਿੱਚ ਸਹਿਯੋਗ ਦੇਣ। ਨਗਰ ਨਿਗਮ ਦੇ ਸੀ.ਐਫ. ਦੀਪਕ ਕੁਮਾਰ, ਰਵਿੰਦਰ ਸਿੰਘ, ਅਤੇ ਸਬੰਧਤ ਕਰਮਚਾਰੀ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ।

Advertisements

LEAVE A REPLY

Please enter your comment!
Please enter your name here