ਦਿਵਆਂਗਜਨ ਵਿਅਕਤੀਆਂ ਲਈ ਲਗਾਇਆ ਵਿਸ਼ੇਸ਼ ਸੈਮੀਨਾਰ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਵਿਕਲਾਂਗ ਕਲੱਬ ਦੇ ਸਹਿਯੋਗ ਨਾਲ ਦਿਵਆਂਗਜਨ ਵਿਅਕਤੀਆਂ ਲਈ ਵਿਸ਼ੇਸ਼ ਸੈਮੀਨਾਰ ਤਹਿਸੀਲ ਕੰਪਲੈਕਸ ਵਿਖੇ ਲਗਾਇਆ ਗਿਆ, ਜਿਸ ਵਿੱਚ ਉਹਨਾਂ ਨੂੰ ਵੋਟ ਬਣਵਾਉਣ ਅਤੇ ਚੋਣਾਂ ਦੌਰਾਨ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ‘ਤੇ 50 ਦੇ ਕਰੀਬ ਸਰਗਰਮ ਦਿਵਿਆਂਗ ਕਲੱਬ ਮੈਂਬਰਾਂ ਨੇ ਭਾਗ ਲਿਆ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਜਿਹਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ, ਉਹ ਆਪਣਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਾਂ ਜ਼ਿਲਾ ਚੋਣ ਦਫ਼ਤਰ ਨੂੰ 31 ਅਕਤੂਬਰ 2018 ਤੱਕ ਦੇ ਸਕਦੇ ਹਨ। ਉਹਨਾਂ ਦੱਸਿਆ ਕਿ ਚੋਣਾਂ ਸਮੇਂ ਦਿਵਆਂਗਜਨ ਵਿਅਕਤੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਿਵਆਂਗਜਨ ਵਿਅਕਤੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ।
ਇਸ ਮੌਕੇ ਤਹਿਸੀਲਦਾਰ-ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ 43-ਹੁਸ਼ਿਆਰਪੁਰ ਹਰਮਿੰਦਰ ਸਿੰਘ, ਪ੍ਰਧਾਨ ਸ਼੍ਰੀ ਜਰਨੈਲ ਸਿੰਘ ਧੀਰ, ਸਟੇਟ ਅਵਾਰਡੀ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ (ਰਿਟਾ:) ਜਗਦੀਸ਼ ਮਿੱਤਰ, ਚੋਣ ਕਾਨੂੰਗੋ ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here