ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 1 ਜਨਵਰੀ -ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ ‘ਤੇ ਛਪੀ ਡਰਾਫ਼ਟ ਵੋਟਰ ਸੂਚੀ ‘ਤੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਹ ਦਾਅਵੇ ਅਤੇ ਇਤਰਾਜ਼ 31 ਅਕਤੂਬਰ ਤੱਕ ਹੀ ਪ੍ਰਾਪਤ ਕੀਤੇ ਜਾਣਗੇ, ਇਸ ਲਈ ਜਿਹਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2019 ਨੂੰ 18 ਜਾਂ ਇਸ ਤੋਂ ਵੱਧ ਦੀ ਹੋ ਗਈ ਹੈ, ਉਹ ਆਪਣਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਉਹਨਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਸ਼ਾਮਲ ਨਾਮ ‘ਤੇ ਇਤਰਾਜ਼ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ।

Advertisements

ਈਸ਼ਾ ਕਾਲੀਆ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਪਹਿਲਾਂ ਦਰਜ ਕਿਸੇ ਇੰਦਰਾਜ ਵਿੱਚ ਕਿਸੇ ਕਿਸਮ ਦੀ ਦਰੁੱਸਤੀ ਲਈ ਫਾਰਮ ਨੰਬਰ 8 ਅਤੇ ਰਿਹਾਇਸ਼ ਬਦਲਣ ਦੀ ਸੂਰਤ ਵਿੱਚ ਫਾਰਮ ਨੰਬਰ 8 À ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ ਜਾਂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਮ•ਾਂ ਕਰਵਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੇ ਆਪਣਾ ਫਾਰਮ ਨਹੀਂ ਜਮਾਂ ਕਰਵਾਇਆ, ਤਾਂ ਉਹ 31 ਅਕਤੂਬਰ ਤੱਕ ਜਮਾ ਕਰਵਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈਬਸਾਈਟ www.ceopunjab.nic.in ‘ਤੇ ਦੇਖਿਆ ਜਾ ਸਕਦਾ ਹੈ ਕਿ ਉਸ ਦਾ ਨਾਂ ਵੋਟਰ ਸੂਚੀ ਵਿਚ ਦਰਜ ਹੈ ਜਾਂ ਨਹੀਂ। ਉਹਨਾਂ ਦੱਸਿਆ ਕਿ ਵੋਟ ਬਣਵਾਉਣ, ਕਟਵਾਉਣ, ਸੋਧ ਕਰਵਾਉਣ ਆਦਿ ਲਈ www.nvsp.in ‘ਤੇ ਆਨ ਲਾਈਨ ਫਾਰਮ ਵੀ 31 ਅਕਤੂਬਰ ਤੱਕ ਭਰੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਉਕਤ ਸਮੇਂ ਦੌਰਾਨ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਕਰਨ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 4 ਜਨਵਰੀ 2019 ਨੂੰ ਕੀਤੀ ਜਾਵੇਗੀ। ਉਹਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਉਹਨਾਂ ਵਿਦਿਆਰਥੀਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਵੋਟ ਬਣਵਾਉਣ ਲਈ ਕਿਹਾ।

LEAVE A REPLY

Please enter your comment!
Please enter your name here