ਐਸ.ਡੀ.ਐਮ. ਸੰਧੂ ਨੇ ਕੀਤਾ ਕੇਂਦਰੀ ਜੇਲ ਅਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਨੇ ਕੇਂਦਰੀ ਜੇਲ ਹੁਸ਼ਿਆਰਪੁਰ ਦਾ ਦੌਰਾ ਕਰਕੇ ‘ਡੈਪੋ’ ਤਹਿਤ ਲਗਾਏ ਕੈਂਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਡੀ.ਐਸ.ਪੀ.  ਦਲਜੀਤ ਸਿੰਘ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਸਨ। ਉਪਰੰਤ ਉਹਨਾਂ ਬਲਜੀਤ ਸਿੰਘ ਹਸਪਤਾਲ ਵਿੱਚ ਚੱਲ ਰਹੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਵੀ ਕੀਤਾ।
ਐਸ.ਡੀ.ਐਮ. ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ‘ਡੈਪੋ’ ਤਹਿਤ ਕੇਂਦਰੀ ਜੇਲ ਵਿੱਚ ਲਗਾਏ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਡੈਪੋ’ ਮੁਹਿੰਮ ਇਕਜੁੱਟਤਾ ਨਾਲ ਸਫ਼ਲ ਹੋ ਸਕਦੀ ਹੈ। ਉਹਨਾਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਮਰੀਜ਼ਾਂ ਦੀ ਸ਼ਨਾਖਤ ਉਪਰੰਤ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਬਾਰੇ ਦੱਸਿਆ ਜਾਵੇ, ਤਾਂ ਜੋ ਉਹ ਆਪਣਾ ਇਲਾਜ ਕਰਵਾ ਕੇ ਇਕ ਤੰਦਰੁਸਤ ਜੀਵਨ ਜੀਅ ਸਕਣ। ਉਹਨਾਂ ਕਿਹਾ ਕਿ ‘ਡੈਪੋ’ ਤੋਂ ਇਲਾਵਾ ਸਰਕਾਰ ਵਲੋਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰਨ ਲਈ ‘ਬਡੀ’ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਵਰਗੇ ਨਿਵੇਕਲੇ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ। ਇਸ ਮੌਕੇ ਨਸ਼ਿਆਂ ਖਿਲਾਫ਼ ਨਾਟਕ ਵੀ ਖੇਡਿਆ ਗਿਆ, ਜਿਸ ਨੂੰ ਖੂਬ ਸਰਾਹਿਆ ਗਿਆ।
ਐਸ.ਡੀ.ਐਮ. ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਬਣਾਇਆ ਜਾਵੇ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਵਿੱਚ ਜਕੜੇ ਵਿਅਕਤੀ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਵਾ ਮੁੜ ਵਸੇਬਾ ਕੇਂਦਰ ਅਤੇ ਓ.ਓ.ਏ.ਟੀ. ਕਲੀਨਿਕਾਂ ਰਾਹੀਂ ਇਲਾਜ ਕਰਵਾ ਸਕਦੇ ਹਨ।

Advertisements

LEAVE A REPLY

Please enter your comment!
Please enter your name here