ਜਿਲਾ ਪੱਧਰੀ ਵਿਦਿਅਕ ਮੁਕਾਬਲਿਆਂ ਵਿੱਚ ਭੁੰਨੋ ਸਕੂਲ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਸਰਕਾਰੀ ਕੰਨਿਆ ਸੀਨਿਅਰ ਸੈਕੇਂਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਜਿਲਾ/ਖੇਤਰ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਭੁੰਨੋ ਦੇ ਵਿਦਿਆਰਥੀਆਂ ਵਲੋਂ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

Advertisements

ਇਸ ਸੰਬੰਧੀ ਸਕੂਲ ਮੁੱਖੀ ਜਸਵੀਰ ਸਿੰਘ ਤੇ ਮੈਡਮ ਕਰਮਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੀ ਵਿਦਿਆਰਥਣ ਸਲੋਨੀ ਵਲੋਂ ਜਿਲਾ ਪੱਧਰੀ ਸ਼ਬਦ ਜੋੜ ਅੰਗਰੇਜੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ ਅਤੇ ਇਸੇ ਤਰਾਂ ਸ਼ੁਭਮ ਦਦਰਾਲ ਵਲੋਂ ਜਿਲਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਗਿਆ। ਇਹਨਾਂ ਵਿਦਿਆਰਥੀਆਂ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਰੇਲਵੇ ਮੰਡੀ ਦੇ ਪ੍ਰਿੰਸੀਪਲ ਲਲਿਤਾ ਰਾਣੀ ਵਲੋਂ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਇਨਾਂ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਜਲੰਧਰ ਵਿਖੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ। 

LEAVE A REPLY

Please enter your comment!
Please enter your name here