ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਚੁੱਕੀ ਸੋਹੰ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਭਵਨ ਦੇ ਡਾ. ਬੀ.ਆਰ ਅੰਬੇਦਕਰ ਮੀਟਿੰਗ ਹਾਲ ਵਿਖੇ ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਤੇ ਸੋਹੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਸੁਪਰਿਟੇਂਡੈਂਟ ਸਵਾਮੀ ਸਿੰਘ, ਅਮਿਤ ਕੁਮਾਰ, ਗੁਰਮੇਲ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

Advertisements

ਇਸ ਮੌਕੇ ਤੇ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਸਰਦਾਰ ਵਲੱਭ ਭਾਈ ਪਟੇਲ ਦੇ ਜਨਮ ਦਿਵਸ ਦੇ ਮੌਕੇ ਤੇ ਰਾਸ਼ਟਰੀ ਏਕਤਾ, ਅਖਡੰਤਾ ਅਤੇ ਸੁਰੱਖਿਆ ਨੂੰ ਬਨਾਈ ਰੱਖਣ, ਆਪਣੇ ਦੇਸ਼ ਵਾਸੀਆ ਵਿੱਚ ਇਹ ਰਾਸ਼ਟਰੀ ਸੰਦੇਸ਼ ਫੈਲਾਉਣ ਅਤੇ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਕਾਇਮ ਰੱਖਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ ਸਬੰਧੀ ਸੋਹੰ ਚੁਕਾਈ। ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਚਾਂ ਦੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਹਾਜਰ ਹੋ ਕੇ ਇਹ ਸੋਂਹ ਚੁੱਕੀ।

LEAVE A REPLY

Please enter your comment!
Please enter your name here