ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਸ਼ਹਿਰ ਵਾਸੀ ਦੇਣ ਸਹਿਯੋਗ: ਬਲਬੀਰ ਰਾਜ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਪਲਾਸਟਿਕ ਲਿਫਾਫਿਅਆਂ ਦੀ ਰੋਕ-ਥਾਮ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਰੋਜਾਨਾਂ ਵੱਖ-ਵੱਖ ਬਜਾਰਾਂ ਵਿੱਚ ਦੁਕਾਨਾਂ ਅਤੇ ਮੁੱਹਲਿਆਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕੁਮਾਰ, ਦੀ ਅਗਵਾਈ ਹੇਠ ਜਿਸ ਵਿੱਚ ਕੁਲਵਿੰਦਰ, ਗਨੇਸ਼, ਦੀਪਕ, ਸ਼ਾਮਲ ਸਨ ਦੀ ਟੀਮ ਵੱਲੋਂ ਦੁਸਹਿਰਾ ਗਰਾਊਂਡ ਚੋਅ ਪਾਰ ਅਤੇ ਸਬਜੀ ਮੰਡੀ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ ਅਤੇ ਰੇਹੜੀਆਂ ਤੇ ਜਾ ਕੇ ਪਲਾਸਟਿਕ ਲਿਫਾਫਿਆਂ ਦੀ ਚੈਕਿਂਗ ਕੀਤੀ।

Advertisements

ਉਹਨਾਂ ਵੱਲੋਂ ਵਰਤੇ ਜਾ ਰਹੇ ਪਲਾਸਟਿਕ ਲਿਫਾਫਿਆਂ ਨੂੰ ਕਬਜੇ ਵਿੱਚ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਂ ਕਰਨ। ਅਜਿਹਾ ਨਾਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ। ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਹੋਰ ਦੱਸਿਆ ਕਿ ਨਗਰ ਨਿਗਮ ਦੀਆਂ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਰੋਜਾਨਾ ਚੈਕਿੰਗ ਕੀਤੀ ਜਾ ਰਹੀ ਹੈ। ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਨੂੰ ਵੇਚਣ ਅਤੇ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਲਿਫਾਫੇ ਕਬਜੇ ਵਿੱਚ ਲੈ ਕੇ ਜੁਰਮਾਨੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ਹਿਰ ਵਾਸੀ ਆਪਣਾ ਘਰੇਲੂ ਵਰਤੋਂ ਦਾ ਸਮਾਨ ਖਰੀਦ ਕਰਨ ਲਈ ਬਜਾਰ ਜਾਣ ਸਮੇਂ ਕਪੜੇ ਦੇ ਕੈਰੀ ਬੈਗ ਨਾਲ ਲੈ ਕੇ ਜਾਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ।

LEAVE A REPLY

Please enter your comment!
Please enter your name here