ਪੰਜਾਬ ਦੀਆਂ ਪੇਂਡੂ ਸੜਕਾਂ ਦੀ ਮੁਰੰਮਤ ਤੇ ਖਰਚ ਹੋਣਗੇ 1300 ਕਰੋੜ:ਜਨਮੇਜਾ ਸਿੰਘ ਸੇਖੋਂ

DSC05335
ਹੁਸ਼ਿਆਰਪੁਰ, 25 ਅਗਸਤ: ਪੰਜਾਬ ਵਿੱਚ 1300 ਕਰੋੜ ਰੁਪਏ ਦੀ ਲਾਗਤ ਨਾਲ ਪੇਂਡੂ ਸੰਪਰਕ ਸੜਕਾਂ ਦੇ ਨਿਰਮਾਣ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਸਟੇਟ ਹਾਈ ਵੇ ਅਤੇ ਜ਼ਿਲ•ਾ ਲਿੰਕ ਸੜਕਾਂ ਦੇ ਨਿਰਮਾਣ ਦੇ ਲਈ 600 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਲਈ ਟੈਂਡਰ ਵੀ ਲਗ ਚੁੱਕੇ ਹਨ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ: ਜਨਮੇਜਾ ਸਿੰਘ ਸੇਖੋਂ ਨੇ ਅੱਜ ਮੁਕੇਰੀਆਂ ਤੋਂ ਗੁਰਦਾਸਪੁਰ ਨੂੰ ਜਾਣ ਵਾਲੇ ਜਥੇ: ਪ੍ਰੀਤਮ ਸਿੰਘ ਮਾਰਗ ਤੇ 27 ਕਰੋੜ ਰੁਪਏ ਦੀ ਲਾਗਤ ਨਾਲ ਮੁਕੇਰੀਆਂ ਵਿਖੇ ਨਵੇਂ ਬਣੇ ਰੇਲਵੇ ਓਵਰ ਬ੍ਰਿਜ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ•ਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਸਬੰਧੀ ਕਰੀਬ 10,000 ਕਰੋੜ ਰੁਪਏ ਦੀ ਲਾਗਤ ਨਾਲ ਨੈਸ਼ਨਲ ਹਾਈ ਵੇ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ 5600 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦੇ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਿੰਚਾਈ ਦੀ ਸਹੂਲਤਾਂ ਵਧਾਉਣ ਵਾਸਤੇ ਨਹਿਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਜਿਸ ਨਾਲ ਟੇਲ ਤੇ ਬੈਠੇ ਕਿਸਾਨਾਂ ਦੇ ਖੇਤਾਂ ਤੱਕ ਵੀ ਪਾਣੀ ਪਹੁੰਚਾਇਆ ਗਿਆ ਹੈ । ਉਨ•ਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਜਿੰਨੀ ਬਿਜਲੀ ਪੈਦਾ ਕੀਤੀ ਗਈ ਹੈ, ਉਸ ਤੋਂ ਵੱਧ ਪਿਛਲੇ 8 ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਨੇ ਬਿਜਲੀ ਦਾ ਉਤਪਾਦਨ ਕੀਤਾ ਹੈ। ਸੋਲਰ ਊਰਜਾ ਦੇ ਖੇਤਰ ਵਿੱਚ 2000 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਟੀਚਾ ਮਿਥਿਆ ਗਿਆ ਹੈ ਜੋ ਕਿ  ਦੂਜੇ ਸੂਬਿਆਂ ਲਈ ਵੀ ਇੱਕ ਮਿਸਾਲ ਹੈ। ਅੱਜ ਪੰਜਾਬ ਬਿਜਲੀ ਦੇ ਖੇਤਰ ਵਿੱਚ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਚੁੱਕਾ ਹੈ।  ਉਨ•ਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਬੇਮਿਸਾਲ ਤਰੱਕੀ ਕਰਦਿਆਂ ਅੱਜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਨਾਂ ਦਰਜ਼ ਕੀਤਾ ਹੈ। ਸੂਬਾ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਇਲਾਕੇ ਦੀ ਮੰਗ ਅਨੁਸਾਰ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ ਪਹਿਲਾ ਸਰਕਾਰੀ ਕਾਲਜ ਨੰਗਲ ਬਿਹਾਲਾ ਵਿਖੇ ਨਿਰਮਾਣ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਮਾਤਾ ਰਾਣੀ ਚੌਕ ਸਮੇਤ ਪਿੰਡ ਕੌਲਪੁਰ ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਸਮਾਗਮ ਨੂੰ ਸੰਬੋਧਨ ਕਰਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਅਰੁਨੇਸ਼ ਸ਼ਾਕਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 367 ਕਿਲੋਮੀਟਰ ਸੜਕਾਂ ਦਾ ਨਿਰਮਾਣ ਅਕਾਲੀ ਭਾਜਪਾ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ ਅਤੇ 269 ਕਿਲੋਮੀਟਰ ਸੜਕਾਂ ਦਾ ਨਿਰਮਾਣ ਜਲਦ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਨਵੇਂ ਪੁੱਲ ਦੇ ਬਣਨ ਨਾਲ ਸਭ ਤੋਂ ਜਿਆਦਾ ਫਾਇਦਾ ਹੁਸ਼ਿਆਰਪੁਰ ਤੇ ਗੁਰਦਾਸਪੁਰ ਵਾਸੀਆਂ ਦੇ ਨਾਲ ਨਾਲ ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਸਬਿਆਂ ਨੂੰ ਜਾਣ ਵਾਲੇ ਲੋਕਾਂ ਨੂੰ ਵੀ ਹੋਵੇਗਾ।  ਇਸ ਤੋਂ ਇਲਾਵਾ ਆਰਮੀ, ਕਿਸਾਨ ਅਤੇ ਆਮ ਜਨਤਾ ਨੂੰ ਵੀ ਸਹੂਲਤ ਮਿਲੇਗੀ। ਇਸ ਦੌਰਾਨ ਯੂਥ ਅਕਾਲੀ ਦਲ ਦੋਆਬਾ ਜੋਨ ਦੇ ਪ੍ਰਧਾਨ ਸ੍ਰ: ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਸੂਬਾ ਅੱਜ ਤਰੱਕੀ ਦੀਆਂ ਮੰਜ਼ਿਲਾਂ ਵੱਲ ਅੱਗੇ ਵਧਿਆ ਹੈ। ਸੂਬੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਰਕਰਾਂ ਨੂੰ ਹੁਣ ਤੋਂ ਹੀ ਪੰਜਾਬ ਵਿੱਚ ਅਗਲੀ ਅਕਾਲੀ ਭਾਜਪਾ ਸਰਕਾਰ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਕਰ  ਦੇਣੀਆਂ ਚਾਹੀਦੀਆਂ ਹਨ। ਸਟੇਜ ਸਕੱਤਰ ਦੀ ਭੂਮਿਕਾ ਰਣਯੋਧ ਸਿੰਘ ਨੇ ਨਿਭਾਈ। ਇਸ ਮੌਕੇ ਤੇ ਦੋਆਬਾ ਜ਼ੌਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਬਜੋਤ ਸਿੰਘ ਸਾਬੀ, ਉਪ ਪ੍ਰਧਾਨ ਭਾਜਪਾ ਪੰਜਾਬ ਓਮੇਸ਼ ਸ਼ਾਕਰ, ਹਰਬੰਸ ਸਿੰਘ ਮੰਝਪੁਰ, ਐਸ ਜੀ ਪੀ ਸੀ ਮੈਂਬਰ ਰਵਿੰਦਰ ਸਿੰਘ ਚੱਕ, ਹਰਮੀਤ ਸਿੰਘ ਕੌਲਪੁਰ, ਸਤਨਾਮ ਸਿੰਘ ਧਨੋਆ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਸਿਟੇਟ ਸੈਕਟਰੀ ਭਾਜਪਾ ਐਸ ਸੀ ਮੋਰਚਾ ਕਸ਼ਮੀਰੀ ਲਾਲ, ਸਰਪੰਚ ਧਰਮਪੁਰ ਮੋਹਨ ਸਿੰਘ, ਸੰਤੋਖ ਸਿੰਘ ਦਾਲੋਵਾਲ, ਸਪੂੰਰਨ ਸਿੰਘ ਘੋਗਰਾ, ਜਗਜੀਤ ਸਿੰਘ ਛੰਨੀ, ਅਵਤਾਰ ਸਿੰਘ ਕੋਟਲੀ, ਮੇਜਰ ਸਿੰਘ ਮਹਿਤਪੁਰ, ਰਵਿੰਦਰ ਸਿੰਘ, ਅਮਰਪਾਲ ਸਿੰਘ, ਵਰਿੰਦਰ ਸਿੰਘ ਟੇਰਕਿਆਣਾ, ਚੀਫ ਇੰਜੀ: ਕੇ ਕੇ ਗਰਗ, ਐਸ ਈ ਅਰੁਣ ਕੁਮਾਰ, ਐਕਸੀਅਨ ਰਜਿੰਦਰ, ਐਸ ਡੀ ਓ ਜਤਿੰਦਰ ਮੋਹਨ, ਐਸ ਡੀ ਓ ਕਿਰਨਵੀਰ, ਅਕਾਲੀ ਭਾਜਪਾ ਵਰਕਰ ਅਤੇ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here