ਜ਼ਿਲੇ ਵਿੱਚ ਨਿਰਵਿਘਨ ਕੀਤੀ ਜਾ ਰਹੀ ਹੈ ਝੋਨੇ ਦੀ ਖਰੀਦ : ਡਿਪਟੀ ਕਮਿਸ਼ਨਰ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਦੀਆਂ 62 ਮੰਡੀਆਂ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ 3,46,356 ਮੀਟਰਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਿਆ ਹੈ, ਜਿਸ ਵਿਚੋਂ 3,46,006 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ ਪਨਗਰੇਨ ਵਲੋਂ 1,07692 ਮੀਟ੍ਰਿਕ ਟਨ, ਮਾਰਕਫੈਡ ਵਲੋਂ 66,644 ਮੀਟ੍ਰਿਕ ਟਨ, ਪਨਸਪ ਵਲੋਂ 58,060 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 31,601 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 32,175 ਮੀਟ੍ਰਿਕ ਟਨ, ਐਫ.ਸੀ.ਆਈ ਵਲੋਂ 44,926 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 4,908 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਿਛਲੇ ਦਿਨ ਤੱਕ 508.240 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਨਿਰਦੇਸ਼ਾਂ ‘ਤੇ ਜਿੱਥੇ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤੀ ਜਾ ਰਹੀ ਹੈ, ਉਥੇ ਲਿਫਟਿੰਗ ਦਾ ਕੰਮ ਵੀ ਸੁਚੱਜੇ ਤਰੀਕੇ ਨਾਲ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲੇ ਵਿਚ ਹੁਣ ਤੱਕ 3,00,908 ਮੀਟ੍ਰਿਕ ਟਨ (96 ਫੀਸਦੀ) ਲਿਫਟਿੰਗ ਕੀਤੀ ਜਾ ਚੁੱਕੀ ਹੈ। ਈਸ਼ਾ ਕਾਲੀਆ ਨੇ ਦੱਸਿਆ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਹਨਾਂ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸੇ ਵੀ ਤਰਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਂਦੀ ਜਾਵੇ।

LEAVE A REPLY

Please enter your comment!
Please enter your name here