ਪਸ਼ੂਆਂ ਦੀ ਮੂੰਹ-ਖੁਰ ਬਿਮਾਰੀ ਤੋਂ ਰੋਕਥਾਮ ਲਈ ਟੀਕਾਕਰਨ ਸ਼ੁਰੂ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)। ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦੀ ਮੂੰਹ-ਖੁਰ ਬਿਮਾਰੀ ਤੋਂ ਰੋਕਥਾਮ ਲਈ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪਰਮਾਤਮਾ ਸਰੂਪ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਵਲੋਂ ਜ਼ਿਲੇ ਵਿੱਚ 3 ਲੱਖ 70 ਹਜ਼ਾਰ ਟੀਕੇ ਭੇਜ ਦਿੱਤੇ ਗਏ ਹਨ ਅਤੇ ਵਿਭਾਗ ਨੇ ਟੀਮਾਂ ਬਣਾ ਕੇ ਘਰ-ਘਰ ਪੱਧਰ ‘ਤੇ ਪਸ਼ੂਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਸਮੂਹਿਕ ਟੀਕਾਕਰਨ ਨਾਲ ਜਿਥੇ ਦੁਧਾਰੂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਇਆ ਜਾ ਸਕੇਗਾ, ਉਥੇ ਪਸ਼ੂਆਂ ਦੀ ਦੁੱਧ ਦੇਣ ਦੀ ਸਮਰੱਥਾ ਵੀ ਨਹੀਂ ਘਟੇਗੀ।

Advertisements

ਨੋਡਲ ਅਫ਼ਸਰ ਡਾ. ਮਨਮੋਹਨ ਸਿੰਘ ਦਰਦੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਪਸ਼ੂਆਂ ਦੇ ਮੂੰਹ ਅਤੇ ਖੁਰਾਂ ਵਿੱਚ ਛਾਲੇ ਪੈ ਜਾਂਦੇ ਹਨ। ਉਹਨਾਂ ਦੱਸਿਆ ਕਿ ਪਸ਼ੂ ਹੌਲੀ-ਹੌਲੀ ਪੱਠੇ ਖਾਣਾ ਛੱਡ ਦਿੰਦਾ ਹੈ ਅਤੇ ਲੰਗੜਾ ਕੇ ਚੱਲਣ ਲੱਗ ਪੈਂਦਾ ਹੈ। ਗਰਭਧਾਰਨ ਪਸ਼ੂ ਬੱਚਾ ਗਿਰਾ ਦਿੰਦੇ ਹਨ ਅਤੇ ਦੁੱਧ ਦੇਣ ਵਾਲੇ ਪਸ਼ੂਆਂ ਦਾ ਦੁੱਧ ਘੱਟ ਜਾਂਦਾ ਹੈ। ਉਹਨਾਂ ਪਸ਼ੂ ਪਾਲਕਾਂ ਨੂੰ ਇਸ ਟੀਕਾਕਰਨ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here