ਵਧੀਕ ਸਹਾਇਕ ਕਮਿਸ਼ਨਰ ਨੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਚਿਲਡਰਨ ਹੋਮ, ਹੋਮ ਫਾਰ ਏਜਡ ਅਤੇ ਜੁਵੇਨਾਈਲ ਹੋਮ ਵਿੱਚ ਰਹਿ ਵਿਅਕਤੀਆਂ ਨਾਲ ਵਧੀਕ ਸਹਾਇਕ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੋ ਉਹਨਾਂ ਬੱਚਿਆਂ ਅਤੇ ਬਜ਼ੁਰਗਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਨੂੰ ਮਿਠਾਈਆਂ ਵੰਡਦਿਆਂ ਦੀਵਾਲੀ ਦੀ ਮੁਬਾਰਕਬਾਦ ਦਿੱਤੀ।
ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧਾਈ ਦਿੰਦਿਆਂ ਦੀਵਾਲੀ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਬੱਚਿਆਂ ਵਲੋਂ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜ਼ਿਲਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸੁਪਰਡੈਂਟ ਨਰੇਸ਼ ਕੁਮਾਰ, ਬਾਲ ਭਲਾਈ ਕਮੇਟੀ ਦੇ ਮੈਂਬਰ ਰਛਪਾਲ ਸਿੰਘ, ਜਗਮੀਤ ਸੇਠੀ ਅਤੇ ਸਟਾਫ਼ ਮੈਂਬਰ ਵੀ ਇਸ ਮੌਕੇ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here