ਦੁਕਾਨਦਾਰਾਂ ਵਲੋਂ ਨਿਗਮ ਦੀ ਜਗਾਂ ਤੇ ਰੱਖੇ ਸਮਾਨ ਨੂੰ ਲਿਆ ਟੀਮ ਨੇ ਲਿਆ ਕਬਜੇ ਵਿੱਚ, ਕੱਟੇ 5 ਚਲਾਨ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਚਲਾਈ ਜਾ ਰਹੀ ਮੁਹਿਮ ਤਹਿਤ ਸੁਪਰਡੰਟ ਸਵਾਮੀ ਸਿੰਘ ਦੀ ਅਗਵਾਈ ਹੇਠ ਤਹਿਬਜਾਰੀ ਟੀਮ ਜਿਸ ਵਿੱਚ  ਦਫਤਰ ਦੇ ਕਰਮਚਾਰੀ ਜਿਹਨਾਂ ਵਿੱਚ ਜੂਨੀਅਰ ਸਹਾਇਕ ਦੀਪਕ ਸ਼ਰਮਾ, ਪ੍ਰਦੀਪ ਕੁਮਾਰ, ਰਾਜੇਸ਼ ਕੁਮਾਰ ਅਤੇ ਗਨੇਸ਼ ਕੁਮਾਰ ਸ਼ਾਮਲ ਸਨ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਬਹਾਦਰਪੁਰ ਚੌਕ, ਗੌਰਾਂ ਗੇਟ, ਘੰਟਾ ਘਰ, ਜਲੰਧਰ ਰੋਡ, ਬੱਸ ਸਟੈਂਡ, ਸੁਤਹਿਰੀ ਰੋਡ, ਸੈਸ਼ਨ ਚੌਂਕ, ਰੇਡਵੇ ਰੋਡ ਅਤੇ ਗਊਸ਼ਾਲਾ ਬਜ਼ਾਰ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਵਲੋ ਨਗਰ ਨਿਗਮ ਦੀ ਜਗਾ ਤੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿੱਚ ਲਿਆ ਅਤੇ 5 ਚਲਾਨ ਵੀ ਕੀਤੇ।

Advertisements

ਉਹਨਾਂ ਨੇ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਦੀ ਹਦਾਇਤ ਵੀ ਕੀਤੀ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣਾ ਸਮਾਨ ਬਾਹਰ ਲਗਾਉਣ ਨਾਲ ਜਿੱਥੇ ਟ੍ਰੈਫਿਕ ਦੀ ਸਮੱਸਿਆ ਪੈਦਾ ਹੁੰਦੀ ਹੈ ਉੱਥੇ ਸ਼ਹਿਰ ਵਾਸੀਆਂ ਨੂੰ ਆਉਣ ਜਾਣ ਲਈ ਦਿੱਕਤ ਵੀ ਪੇਸ਼ ਆਉਦੀ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰਖੱਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here