ਸਿਹਤ ਵਿਭਾਗ ਨੇ ਸਿਗਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ, ਵਸੂਲ ਕੀਤਾ ਜੁਰਮਾਨਾ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਤੰਬਾਕੂ ਪਦਾਰਥਾਂ ਦੇ ਸੇਵਨ ਅਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਵਿੱਚ ਵਾਧੇ ਨੂੰ ਕੰਟਰੋਲ ਕਰਨ ਅਤੇ ਇਸਦੇ ਸੇਵਨ ਨਾਲ ਹੋਣ ਵਾਲੇ ਸਿਹਤ ਸੰਬੰਧੀ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨ ਲਈ ਬਣਾਏ ਗਏ ਕੋਟਪਾ ਐਕਟ ਅਧੀਨ ਬਲਾਕ ਚੱਕੋਵਾਲ ਦੀ ਟੀਮ ਵੱਲੋਂ ਚਲਾਨ ਕੱਟੇ ਗਏ।

Advertisements

ਸਿਵਲ ਸਰਜਨ ਡਾ. ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਜੀ ਦੀ ਅਗਵਾਈ ਮੁਤਾਬਿਕ ਬਲਾਕ ਚੱਕੋਵਾਲ ਅਧੀਨ ਪੈਂਦੇ ਪਿੰਡ ਗੀਗਨੋਵਾਲ, ਭੱਕਲਾਂ, ਫਤਿਹਪੁਰ ਅਤੇ ਦੁਸੜਕਾ ਅੱਡੇ ਵਿੱਚ ਵੱਖ ਵੱਖ ਥਾਂਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜਨਤਕ ਥਾਂਵਾ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਾਲਾਨ ਕੱਟੇ ਗਏ। ਕੋਟਪਾ ਐਕਟ ਤਹਿਤ ਬਣਾਈ ਚੈਕਿੰਗ ਟੀਮ ਵਿੱਚ ਹੈਲਥ ਇੰਸਪੈਕਟਰ ਮਨਜੀਤ ਸਿੰਘ, ਮਲਟੀ ਪਰਪਜ਼ ਹੈਲਥ ਮੇਲ ਵਰਕਰ ਦਿਲਬਾਗ ਸਿੰਘ,  ਵਿਪਨ ਕੁਮਾਰ, ਬਲਵਿੰਦਰ ਸਿੰਘ ਅਤੇ ਹਰਭਜਨ ਸਿੰਘ ਸ਼ਾਮਿਲ ਸਨ।

ਟੀਮ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੰਦੇ ਹੈਲਥ ਇੰਸਪੈਕਟਰ ਸ਼੍ਰੀ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਚੈਕਿੰਗ ਦੌਰਾਨ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ 10 ਵਿਅਕਤੀਆਂ ਦੇ ਚਲਾਨ ਕੱਟੇ ਗਏ। ਇਹਨਾਂ ਕੀਤੇ ਗਏ ਕੁੱਲ 10 ਚਾਲਾਨਾਂ ਤੋਂ 2000 ਰੁ: ਜੁਰਮਾਨੇ ਵੱਜੋਂ ਵਸੂਲ ਕੀਤੇ ਗਏ। ਇਸਦੇ ਨਾਲ ਹੀ ਉਹਨਾਂ ਨੂੰ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਨਾ ਕਰਨ ਬਾਰੇ ਅਤੇ ਤੰਬਾਕੂ ਪਦਾਰਥਾ ਦੇ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਗਿਆ। ਤੰਬਾਕੂ ਐਕਟ ਤਹਿਤ ਚੈਕਿੰਗ ਤੋਂ ਇਲਾਵਾ ਫਰੂਟ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਗਲੇ ਸੜੇ ਫਲ ਸੁਟਵਾਏ ਗਏ। ਫਲ ਵਿਕਰੇਤਾਵਾਂ ਨੂੰ ਗਲੇ ਸੜੇ ਫਲ ਨਾ ਵੇਚਣ ਦੀ ਹਦਾਇਤ ਕੀਤੀ ਗਈ ਤਾਕਿ ਲੋਕਾਂ ਦੀ ਸਿਹਤ ਨੂੰ ਕਿਸੇ ਤਰਾਂ ਦਾ ਨੁਕਸਾਨ ਨਾ ਹੋਵੇ।

LEAVE A REPLY

Please enter your comment!
Please enter your name here