ਨਿਗਮ ਦੀ ਟੀਮ ਨੇ 40 ਕਿਲੋ ਪਾਬੰਦੀਸ਼ੁਧਾ ਪਲਾਸਟਿਕ ਦੇ ਲਿਫਾਫਿਆਂ ਨੂੰ ਲਿਆ ਕਬਜੇ ਵਿੱਚ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੀ ਟੀਮ ਨੇ ਸ਼ਹਿਰ ਵਿੱਚ ਕੀਤੀ ਚੈਕਿੰਗ ਅਤੇ 40 ਕਿਲੋ ਪੰਬਧੀ ਸ਼ੁੱਦਾ ਪਲਾਸਟਿਕ ਦੇ ਲਿਫਾਫਿਆਂ ਨੂੰ ਕਬਜੇ ਵਿੱਚ ਲਿਆ। ਹੁਸ਼ਿਆਰਪੁਰ 14  ਨਵੰਬਰ 2018  ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਹੁਕਮਾਂ ਅਨੁਸਾਰ ਪਲਾਸਟਿਕ ਲਿਫਾਫਇਆਂ ਦੀ ਰੋਕ-ਥਾਮ ਲਈ ਬਨਾਈ ਗਈ ਵਿਸ਼ੇਸ਼ ਟੀਮ ਨੇ ਚੀਫ ਸੈਨੇਟਰੀ ਇੰਸਪੈਕਟਰ ਨਵਦੀਪ ਸ਼ਰਮਾ ਦੀ ਅਗਵਾਈ ਹੇਠ ਜਿਸ ਵਿੱਚ ਇੰਸਪੈਕਟਰ ਜਾਗੂਰਪ ਸਿੰਘ, ਵਿਕਰਮਜੀਤ ਸਿੰਘ, ਵਿਪਨ ਕੁਮਾਰ, ਕੁਲਵਿੰਦਰ  ਸ਼ਾਮਲ ਸਨ

Advertisements

ਵੱਲੋਂ ਸ਼ਹਿਰ ਦੇ ਵੱਖ-ਵੱਖ ਬਜਾਰਾਂ ਊਨਾ ਰੋਡ, ਸ਼ਿਮਲਾ ਪਹਾੜੀ ਚੋਂਕ, ਮਾਲ ਰੋਡ,ਬਹਾਦਰਪੁਰ ਚੋਂਕ ਆਦਿ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ ਤੇ ਜਾ ਕੇ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ ਕੀਤੀ ਅਤੇ ਉਹਨਾਂ ਵੱਲੋਂ ਵਰਤੇ ਜਾ ਰਹੇ 40 ਕਿਲੋਂ ਪਲਾਸਟਿਕ ਲਿਫਾਫਿਆਂ ਨੂੰ ਕਬਜੇ ਵਿੱਚ ਲਿਆ ਅਤੇ ਉਹਨਾਂ ਨੂੰ ਹਿਦਾਇਤ ਕੀਤੀ ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਂ ਕਰਨ। ਅਜਿਹਾ ਨਾਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ।
ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਰੋਜਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਬੰਧੀਸ਼ੁੱਦਾ ਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਨੂੰ ਵੇਚਣ ਅਤੇ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸ਼ਹਿਰ ਵਾਸੀ ਆਪਣਾ ਘਰੇਲੂ ਵਰਤੋਂ ਦਾ ਸਮਾਨ ਖਰੀਦ ਕਰਨ ਲਈ ਬਜਾਰ ਜਾਣ ਸਮੇਂ ਕਪੜੇ ਦੇ ਕੈਰੀ ਬੈਗ ਨਾਲ ਲੈ ਕੇ ਜਾਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ।

LEAVE A REPLY

Please enter your comment!
Please enter your name here