ਸ਼ਹੀਦ ਹੋਏ ਸੈਨਿਕਾਂ ਦੇ ਆਸ਼ਰਿਤਾਂ ਦਾ ਬਿਓਰਾ 19 ਨਵੰਬਰ ਤੱਕ ਦੇਣ ਦੀ ਅਪੀਲ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)। ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ 21 ਨਵੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਲੁਧਿਆਣਾ ਵਿਖੇ ਪਹਿਲੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਅਤੇ ਐਵਾਰਡ ਜੇਤੂਆਂ ਦੇ ਆਸ਼ਰਿਤਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ।

Advertisements

ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਹੋਏ ਸੈਨਿਕਾਂ ਦੇ ਆਸ਼ਰਿਤਾਂ ਦਾ ਬਿਓਰਾ, ਮੋਬਾਇਲ ਨੰਬਰ ਅਤੇ ਸ਼ਹੀਦ ਦੇ ਦਸਤਾਵੇਜ਼ਾਂ 19 ਨਵੰਬਰ ਤੱਕ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿੱਚ ਪਹੁੰਚਾਏ ਜਾਣ। ਉਹਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੈਨਿਕ ਭਲਾਈ ਪ੍ਰਬੰਧਕ ਅਸ਼ਨੀ ਕੁਮਾਰ ਨਾਲ ਮੋਬਾਇਲ ਨੰਬਰ 94177-32775 ਅਤੇ ਸੈਨਿਕ ਭਲਾਈ ਪ੍ਰਬੰਧਕ ਕੁਲਦੀਪ ਕੁਮਾਰ ਨੂੰ 85669-56187 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here