ਸ਼ਹਿਰ ਦੇ ਦੁਕਾਨਦਾਰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ- ਬਲਬੀਰ ਰਾਜ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਪਾਬੰਦੀ ਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ ਕਰਕੇ ਉਹਨਾਂ ਨੂੰ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ ਇਹ ਜਾਣਕਾਰੀ  ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦਿੰਦਿਆਂ ਦੱਸਿਆ ਕਿ ਅੱਜ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਗਈ ਟੀਮ ਜਿਸ ਵਿੱਚ ਦੀਪਕ, ਸੰਨੀ, ਗਣੇਸ਼ ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਸ਼ਿਮਲਾ ਪਹਾੜੀ, ਮਾਲ ਰੋਡ, ਕੋਰਟ ਰੋਡ, ਸੁਤਹਿਰੀ ਰੋਡ, ਸਰਕਾਰੀ ਕਾਲਜ ਚੌਂਕ, ਫਗਵਾੜਾ ਰੋਡ, ਬੱਸੀ ਖਵਾਜੂ, ਬੱਸ ਸਟੈਂਡ ਅਤੇ ਘੰਟਾ ਘਰ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਵਲੋ ਨਗਰ ਨਿਗਮ ਦੀ ਜਗ•ਾ ਦੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿੱਚ ਲਿਆ ਉਹਨਾਂ ਨੇ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਦੀ ਹਦਾਇਤ ਵੀ ਕੀਤੀ।

Advertisements

ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਦੁਕਾਨਦਾਰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਕਿਉਕਿ ਇਸ ਨਾਲ ਸ਼ਹਿਰ ਵਿੱਚ ਟ੍ਰੈਫਿਕ ਸੱਮਸਿਆ ਪੈਦਾ ਹੋ ਰਹੀ ਹੈ ਇਸ ਲਈ ਸ਼ਹਿਰ ਦੀ ਟ੍ਰੈਫਿਕ ਨੂੰ ਸੁਚਾਰੁ ਢੰਗ ਨਾਲ ਚਲਾਉਣ ਲਈ ਦੁਕਾਨਦਾਰ ਨਗਰ ਨਿਗਮ ਨੂੰ ਆਪਣਾ ਸਹਿਯੋਗ ਦੇਣ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਦਾ ਸਮਾਨ ਸੜਕ ਤੇ ਨਾ ਲਗਾਉਣ ਉਹਨਾਂ ਕਿਹਾ ਕਿ ਦੁਕਾਨਾ ਦੇ ਬਾਹਰ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨੇ ਵੀ ਕੀਤੇ ਜਾਣਗੇ।

LEAVE A REPLY

Please enter your comment!
Please enter your name here