ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਨਿਗਮ ਨੇ ਸ਼ਹਿਰ ਵਿੱਚ ਕਰਵਾਈ ਫੌਗਿੰਗ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੇ ਮੁੱਖ ਬਜਾਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸੜਕਾਂ ਤੇ ਡੇਂਗੁ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਕਰਨ ਲਈ ਵਿਸ਼ੇਸ਼ ਤੌਰ ਤੇ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ।

Advertisements

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਨੂੰ ਚੰਗੀ ਤਰਾਂ ਬੰਦ ਕਰਕੇ ਰੱਖਣ, ਪਾਣੀ ਰੱਖਣ ਵਾਲੇ ਬਰਤਨਾਂ, ਬਾਲਟੀਆਂ ਨੂੰ ਢੱਕ ਕੇ ਰੱਖਣ। ਆਪਣੇ ਘਰਾਂ ਦੇ ਆਸ-ਪਾਸ ਪਾਣੀ ਇੱਕਠਾ ਨਾਂ ਹੋਣ ਦੇਣ ਤਾਂ ਜੋ ਮਲੇਰੀਆ ਅਤੇ ਡੇਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਫੌਗਿੰਗ ਸਪਰੇਅ ਦੇ ਮੌਕੇ ਤੇ ਵਾਰਡ ਨਿਵਾਸੀ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੋਲ ਕੇ ਰੱਖਣ ਤਾਂ ਜੋ ਕੀਟਨਾਸ਼ਕ ਸਪਰੇਅ ਦਾ ਪੂਰਾ ਅਸਰ ਹੋ ਸਕੇ। ਉਹਨਾਂ ਕਿਹਾ ਕਿ ਵਾਰਡ ਵਾਸੀ ਫੌਗਿੰਗ ਸਪਰੇਅ ਕਰਨ ਵਾਲੀ ਟੀਮ ਨੂੰ ਆਪਣਾ ਪੂਰਾ ਸਹਿਯੋਗ ਦੇਣ।

LEAVE A REPLY

Please enter your comment!
Please enter your name here