Sunday, October 25, 2026
Home Hoshiarpur ਚੱਕੋਵਾਲ ਵਿਖੇ ਚੀਰਾ ਰਹਿਤ ਨਸਬੰਦੀ ਜਾਗਰੂਕਤਾ ਵਰਕਸ਼ਾਪ ਆਯੋਜਿਤ

ਚੱਕੋਵਾਲ ਵਿਖੇ ਚੀਰਾ ਰਹਿਤ ਨਸਬੰਦੀ ਜਾਗਰੂਕਤਾ ਵਰਕਸ਼ਾਪ ਆਯੋਜਿਤ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਪਰਿਵਾਰ ਭਲਾਈ ਪ੍ਰੋਗਰਾਮ ਅਧੀਨ ਪਰਿਵਾਰ ਨਿਯੋਜਨ ਵਿੱਚ ਮਰਦਾਂ ਦੀ ਭਾਗੀਦਾਰੀ ਵਧਾਉਣ 21 ਨਵੰਬਰ ਤੋਂ 4 ਦਸੰਬਰ 2018 ਤੱਕ ਮਨਾਏ ਜਾ ਰਹੇ ਚੀਰਾ ਰਹਿਤ ਨਸਬੰਦੀ ਜਾਗਰੂਕਤਾ ਪੰਦਰਵਾੜੇ ਸਬੰਧੀ ਡਾ.ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਯੋਗ ਪ੍ਰਧਾਨਗੀ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੈਡੀਕਲ ਅਫ਼ਸਰ ਡਾ. ਜਸਵੀਰ ਸਿੰਘ ਕਲਸੀ, ਡਾ. ਹਰਜਿੰਦਰ ਸਿੰਘ, ਬੀ.ਈ.ਈ. ਰਮਨਦੀਪ ਕੌਰ, ਹੈਲਕ ਇੰਸਪੈਕਟਰ ਮਨਜੀਤ ਸਿੰਘ, ਬਲਾਕ ਦਾ ਸਮੂਹ ਪੈਰਾ ਮੈਡੀਕਲ ਸਟਾਫ਼ ਸ਼ਾਮਿਲ ਹੋਇਆ।

Advertisements

ਵਰਕਸ਼ਾਪ ਵਿੱਚ ਫੀਲਡ ਸਟਾਫ ਨੂੰ ਸੰਬੋਧਨ ਕਰਦਿਆਂ ਡਾ. ਓ.ਪੀ. ਗੋਜਰਾ ਨੇ ਕਿਹਾ ਕਿ ਚੀਰਾ ਰਹਿਤ ਨਸਬੰਦੀ ਮਰਦਾਂ ਲਈ ਪਰਿਵਾਰ ਨਿਯੋਜਨ ਦਾ ਆਸਾਨ, ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਹੈ। ਜਿਸ ਵਿੱਚ ਕੋਈ ਚੀਰਾ ਨਹੀਂ ਲਗਾਇਆ ਜਾਂਦਾ ਅਤੇ ਨਾ ਟਾਂਕਾ ਲਗਾਇਆ ਜਾਂਦਾ ਹੈ। ਮਰਦ ਆਪਰੇਸ਼ਨ ਤੋਂ ਬਾਅਦ ਜਲਦੀ ਆਪਣਾ ਕੰਮ ਕਰਨ ਦੇ ਲਾਇਕ ਹੋ ਜਾਂਦਾ ਹੈ, ਕਿਸੇ ਤਰਾਂ ਦੇ ਆਰਾਮ ਦੀ ਜਰੂਰਤ ਨਹੀਂ ਪੈਂਦੀ। ਇਸ ਲਈ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਪੰਦਰਵਾੜੇ ਦੌਰਾਨ ਜਾਗਰੂਕ ਕੀਤਾ ਜਾਵੇ ਅਤੇ ਯੋਗ ਵਿਅਕਤੀਆਂ ਦਾ ਨਸਬੰਦੀ ਅਪਰੇਸ਼ਨ ਕਰਵਾਇਆ ਜਾਵੇ। ਡਾ. ਗੋਜਰਾ ਨੇ ਪਰਿਵਾਰ ਨਿਯੋਜਨ ਲਈ ਪੱਕੇ ਤਰੀਕੇ ਅਪਣਾਉਣ ਵਾਲਿਆਂ ਨੂੰ ਦਿੱਤੀ ਜਾ ਰਹੀ ਪ੍ਰੋਤਸਾਹਨ ਰਾਸ਼ੀ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਮਰਦਾਂ ਨੂੰ ਚੀਰਾ ਰਹਿਤ ਨਸਬੰਦੀ ਕਰਵਾਉਣ ਲਈ 1100 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਣਾ ਹੈ ਕਿ ਇਸ ਅਪਰੇਸ਼ਨ ਨਾਲ ਕਿਸੇ ਤਰਾਂ ਦੀ ਕਮਜ਼ੋਰੀ ਆਉਂਦੀ ਹੈ।

ਉਹਨਾਂ ਕਿਹਾ ਕਿ ਇਹ ਬਿਲਕੁਲ ਸੁਰੱਖਿਅਤ ਤਰੀਕਾ ਹੈ ਅਤੇ ਇਸਨੂੰ ਅਪਣਾਉਣ ਲਈ ਲੋਕਾਂ ਦੇ ਵਰਤਾਰੇ ਨੂੰ ਤਬਦੀਲ ਕਰਨ ਅਤੇ ਮਰਦਾਂ ਨੂੰ ਇਸ ਪ੍ਰਤੀ ਅੱਗੇ ਆਉਣ ਦੀ ਜਰੂਰਤ ਹੈ। ਬੀ.ਈ.ਈ. ਰਮਨਦੀਪ ਕੌਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੇ ਪਹਿਲੇ ਹਫ਼ਤੇ ਦੌਰਾਨ ਪਰਿਵਾਰ ਨਿਯੋਜਨ ਸਬੰਧੀ ਵੱਖ-ਵੱਖ ਥਾਂਈ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਤਾਂਕਿ ਪਰਿਵਾਰ ਨਿਯੋਜਨ ਲਈ ਵੱਧ ਤੋਂ ਵੱਧ ਪ੍ਰੋਤਸਾਹਿਤ ਹੋਣ।

LEAVE A REPLY

Please enter your comment!
Please enter your name here