ਸਹਿਕਾਰਤਾ ਵਿਭਾਗ ਨੇ ਬਾੜੀਆਂ ਕਲਾਂ, ਪੰਜੌੜ ਅਤੇ ਚੇਲਾ ਵਿਖੇ ਲਗਾਏ ਮੁਫ਼ਤ ਮੈਡੀਕਲ ਚੈਕਅੱਪ ਕੈਂਪ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਹਿਕਾਰਤਾ ਵਿਭਾਗ ਵਲੋਂ ਮਨਾਇਆ ਜਾ ਰਿਹਾ 65ਵਾਂ ਸਹਿਕਾਰੀ ਸਪਤਾਹ ਅਧੀਨ ਜ਼ਿਲੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਮਰੀਜ਼ਾਂ ਦਾ ਮੁਫਤ ਚੈਕਅਪ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਲਾਕਾ ਵਾਸੀਆਂ ਨੂੰ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਧੁਨਿਕ ਖੇਤੀ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਪਿੰਡ ਬਾੜੀਆਂ ਕਲਾਂ, ਪੰਜੌੜ ਅਤੇ ਚੇਲਾ ਬਹੁਮੰਤਵੀ ਸਹਿਕਾਰੀ ਸਭਾ ਦੇ ਦਫ਼ਤਰਾਂ ਵਿੱਚ ਕੈਂਪ ਲਗਾਏ ਗਏ।

Advertisements

ਇਸ ਮੌਕੇ ਮੈਡੀਕਲ ਅਫ਼ਸਰ ਪੂਨਮ ਤੋਂ ਇਲਾਵਾ ਡਾ. ਜਸਪਾਲ ਸਿੰਘ ਅਤੇ ਡਾ. ਨੀਸ਼ਾ ਵਲੋਂ ਇਲਾਕਾ ਵਾਸੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਜ਼ਰੂਰਤ ਅਨੁਸਾਰ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਨਿਰੀਖਣ ਨਰਿੰਦਰ ਕੁਮਾਰ, ਸਕੱਤਰ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਸਾਫ਼ ਪਾਣੀ ਅਤੇ ਹਵਾ ਸਬੰਧੀ ਜਾਣਕਾਰੀ ਦਿੱਤੀ। 

LEAVE A REPLY

Please enter your comment!
Please enter your name here