ਰੋਜ਼ਗਾਰ ਮੇਲੇ ਵਿੱਚ ਹੋਈ 345 ਨੌਜਵਾਨਾਂ ਦੀ ਚੋਣ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)। ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿੱਚ 345 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਮੌਕੇ ‘ਤੇ ਹੀ ਪਲੇਸਮੈਂਟ ਕੀਤੀ ਗਈ ਹੈ, ਜਦਕਿ 14 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ। ਇਸ ਰੋਜ਼ਗਾਰ ਮੇਲੇ ਵਿੱਚ 198 ਨੌਜਵਾਨਾਂ ਲਈ ਸਵੈ-ਰੋਜ਼ਗਾਰ ਤਹਿਤ ਆਪਣਾ ਕਾਰੋਬਾਰ ਖੋਲਣ ਲਈ ਰਾਹ ਪੱਧਰਾ ਵੀ ਕੀਤਾ ਗਿਆ ਹੈ। ਮੇਲੇ ਵਿੱਚ 587 ਨੌਜਵਾਨਾਂ ਦੀ ਇੰਟਰਵਿਊ ਲਈ ਗਈ ਸੀ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਘਰ-ਘਰ ਰੋਜਗਾਰ ਯੋਜਨਾ ਤਹਿਤ ਇਹ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਹਨਾਂ ਦੱਸਿਆ ਕਿ ਨੌਜਵਾਨ ਰੋਜ਼ਗਾਰ ਮੇਲਿਆਂ ਦਾ ਫਾਇਦਾ ਚੁੱਕਣ ਲਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ghargharrozgarpunjab.gov.in  ਪੋਰਟਲ ‘ਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਨੂੰ ਤਰਜ਼ੀਹ ਦੇਣ। ਉਹਨਾਂ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ ਹੁਣ ਤੱਕ 15,981 ਨੌਜਵਾਨਾਂ ਵਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। ਈਸ਼ਾ ਕਾਲੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਦੇ ਨਾਲ-ਨਾਲ ਸਵੈਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਖੋਲਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 345 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਮੌਕੇ ‘ਤੇ ਹੀ ਪਲੇਸਮੈਂਟ ਕੀਤੀ ਗਈ ਹੈ, ਜਦਕਿ 14 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲਾ ਪ੍ਰਸਾਸ਼ਨ ਵਲੋਂ 198 ਨੌਜਵਾਨਾਂ ਲਈ ਸਵੈ-ਰੋਜ਼ਗਾਰ ਅਪਣਾਉਣ ਦਾ ਰਾਹ ਪੱਧਰਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪ੍ਰਸਾਸ਼ਨ ਵਲੋਂ ਉਕਤ ਸਬੰਧੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਕੇਸ ਪਾਸ ਕਰਕੇ ਬੈਂਕਾਂ ਨੂੰ ਭੇਜ ਦਿੱਤੇ ਗਏ ਹਨ, ਤਾਂ ਜੋ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਕੇ ਪੈਰਾਂ ‘ਤੇ ਖੜੇ ਹੋ ਸਕਣ।

LEAVE A REPLY

Please enter your comment!
Please enter your name here