ਮੌਸਮੀ ਫਲਾਂ ਅਤੇ ਸਬਜ਼ੀਆਂ ਬਾਰੇ ਕਿੱਤਾ ਮੁੱਖੀ ਸਿਖਲਾਈ ਕੋਰਸ 26 ਨਵੰਬਰ ਤੋਂ

logo latest

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ। ਇਸੇ ਲੜੀ ਅਧੀਨ ਮੌਸਮੀ ਫਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ 26 ਤੋਂ 30 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ।

Advertisements

ਇਹ ਜਾਣਕਾਰੀ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦਿੰਦਿਆਂ ਦੱਸਿਆ ਕਿ ਇਸ ਕੋਰਸ ਵਿੱਚ ਕਿਸਾਨ ਬੀਬੀਆਂ ਨੂੰ ਮੌਸਮੀ ਫਲਾਂ ਅਤੇ ਸਬਜ਼ੀਆਂ ਦੇ ਅਚਾਰ ਅਤੇ ਮੁਰੱਬੇ ਬਾਰੇ ਸਿਖਲਾਈ ਵਿਸਥਾਰ ਨਾਲ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਕੋਰਸ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਚਾਹਵਾਨ ਸਿੱਖਿਆਰਥੀ 26 ਨਵੰਬਰ 2018 ਨੂੰ ਅਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕੇਂਦਰ ਵਿਖੇ ਪਹੁੰਚਣ।

LEAVE A REPLY

Please enter your comment!
Please enter your name here