ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਗੁਰਮਤਿ ਸਮਾਗਮ ਆਯੋਜਿਤ 

ਹੁਸ਼ਿਆਰਪੁਰ( ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਅੰਦਰ ਗੁਰਮਤਿ ਸਮਾਗਮ ਗੁ. ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਉੂਨਾ ਰੋਡ ਬਜਵਾੜਾ ਕਲਾਂ ਵਿਖੇ ਜੱਥੇਦਾਰ ਬਾਬਾ ਗੁਰਦੇਵ ਸਿੰਘ ਮੁੱਖੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਤਰਨਾ ਦਲ ਦੀ ਅਗਵਾਈ ਹੇਠ ਕਰਵਾਏ ਗਏ ਜਿਸ ਵਿੱਚ ਸਭ ਤੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਬਾਬਾ ਗੁਰਦੇਵ ਸਿੰਘ ਮੁੱਖੀ ਸਾਹਿਬਜਾਦਾ ਬਾਬਾ ਫਤਹਿ ਸਿੰਘ ਤਰਨਾ ਦਲ, ਭਾਈ ਕੰਵਰਪਾਲ ਸਿੰਘ, ਭਾਈ ਜਸਵਿੰਦਰ ਸਿੰਘ ਹਜੂਰੀ ਰਾਗੀ, ਭਾਈ ਸਿਮਰਤਪਾਲ ਸਿੰਘ, ਭਾਈ ਕੀਰਤਪਾਲ ਸਿੰਘ ਥਿਆੜਾ, ਪ੍ਰਭਜੋਤ ਕੌਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਰਉਪਕਾਰੀ ਜੀਵਨ ਤੇ ਸਿਖਿਆਵਾਂ ਤੇ ਚਾਨਣਾ ਪਾਇਆ ਗਿਆ ਅਤੇ ਕਥਾ ਕੀਰਤਨ ਤੇ ਢਾਡੀ ਵਾਰਾਂ ਰਾਹੀ ਸੰਗਤ ਨੂੰ ਨਿਹਾਲ ਕੀਤਾ ਗਿਆ।

Advertisements

ਇਸ ਮੌਕੇ ਬਾਬਾ ਗੁਰਦੇਵ ਸਿੰਘ ਜੀ ਨੇ ਸੰਗਤ ਨਾਲ ਪ੍ਰਵਚਨ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਪ੍ਰਚਾਰਕ ਫੇਰੀਆਂ ਰਾਹੀਂ ਅਗਿਆਨ ਦੀ ਸੰਘਣੀ ਧੁੰਦ ਨੂੰ ਗਿਆਨ ਰੂਪੀ ਚਾਨਣ ਰਾਹੀਂ ਮਿਟਾ ਕੇ ਸਮੁੱਚੀ ਮਾਨਵਤਾ ਦਾ ਭਲਾ ਕੀਤਾ ਸੀ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ। ਜਿਸ ਤੇ ਸਾਨੂੰ ਚਲਦੇ ਹੋਏ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਕੰਵਰਪਾਲ ਸਿੰਘ, ਬਾਬਾ ਕਸ਼ਮੀਰਾ ਸਿੰਘ, ਬਾਬਾ ਗਿਆਨ ਸਿੰਘ, ਬਾਬਾ ਅਜਮੇਰ ਸਿੰਘ, ਰਾਜੂ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ, ਬਲਦੇਵ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਗ੍ਰੰਥੀ, ਗੁਰਪਾਲ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।  

LEAVE A REPLY

Please enter your comment!
Please enter your name here