ਦੁਕਾਨਦਾਰ ਵੱਲੋਂ ਨਿਗਮ ਦੀ ਜਗਾ ਤੇ ਰੱਖੇ ਸਮਾਨ ਦਾ ਕੱਟਿਆ ਚਲਾਨ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਚਲਾਈ ਜਾ ਰਹੀ ਮੁਹਿਮ ਤਹਿਤ ਸੁਪਰਿਟੈਂਡੇਂਟ ਸਵਾਮੀ ਸਿੰਘ ਦੀ ਅਗਵਾਈ ਹੇਠ ਤਹਿਬਜਾਰੀ ਟੀਮ ਜਿਸ ਵਿੱਚ ਦਫਤਰ ਦੇ ਕਰਮਚਾਰੀ ਕੁੱਲਵਿੰਦਰ, ਦੀਪਕ, ਅਰਜੂਨ ਅਤੇ ਸੋਨੀ ਵੀ ਸ਼ਾਮਲ ਸਨ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਸਬਜੀ ਮੰਡੀ, ਕਮਾਲਪੁਰ ਚੌਂਕ, ਫਗਵਾੜਾ ਰੋਡ, ਪ੍ਰਭਾਤ ਚੌਂਕ, ਸੁਤਹਿਰੀ ਰੋਡ, ਸੈਸ਼ਨ ਚੌਂਕ, ਕੋਰਟ ਰੋਡ ਅਤੇ ਰੇਡਵੇ ਰੋਡ ਦਾ ਦੌਰਾ ਕੀਤਾ।

Advertisements

ਦੁਕਾਨਦਾਰਾਂ ਵਲੋ ਨਗਰ ਨਿਗਮ ਦੀ ਜਗਾ ਦੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿੱਚ ਲਿਆ ਅਤੇ ਇਕ ਦੁਕਾਨਦਾਰ ਦਾ ਚਲਾਨ ਵੀ ਕੱਟਿਆ ਗਿਆ। ਉਹਨਾਂ ਨੇ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਦੀ ਹਦਾਇਤ ਵੀ ਕੀਤੀ। ਉਹਨਾਂ ਕਿਹਾ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰਖੱਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ। 

LEAVE A REPLY

Please enter your comment!
Please enter your name here