ਨਿਗਮ ਅਧਿਕਾਰਿਆਂ ਨੇ ਕੀਤਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਚਲਾਈ ਜਾ ਰਹੀ ਮੁਹਿਮ ਤਹਿਤ ਸੁਪਰਿਟੇਂਡੈਂਟ ਸਵਾਮੀ ਸਿੰਘ ਦੀ ਅਗਵਾਈ ਹੇਠ ਤਹਿਬਜਾਰੀ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿੱਚ ਰਾਜਨ, ਲੇਖਰਾਜ, ਵਿਪਨ ਕੁਮਾਰ, ਕੁਲਦੀਪ ਗਿੱਲ, ਪ੍ਰਦੀਪ ਕੁਮਾਰ, ਸਤਨਾਮ ਆਦਿ ਸ਼ਾਮਿਲ ਸਨ।

Advertisements

ਉਹਨਾਂ ਨੇ ਸ਼ਹਿਰ ਦੇ ਵੱਖ-ਵੱਖ ਥਾਂਵਾਂ ਤੇ ਬਹਾਦੁਰਪੁਰ ਚੌਂਕ, ਕਮੇਟੀ ਬਜਾਰ, ਗੌਰਾਂ ਗੇਟ, ਕੋਤਵਾਲੀ ਬਜਾਰ, ਘੰਟਾ ਘਰ ਚੌਂਕ, ਰੇਲਵੇ ਰੋਡ, ਸੈਸ਼ਨ ਚੌਂਕ, ਸੁਤਹਿਰੀ ਰੋਡ, ਸਰਕਾਰੀ ਕਾਲਜ ਚੌਂਕ, ਫਗਵਾੜਾ ਰੋਡ, ਬੱਸ ਸਟੈਂਡ, ਗਊਸ਼ਾਲਾ ਬਜ਼ਾਰ ਅਤੇ ਰੇਹੜੀ ਮਾਰਕੀਟ ਨੇੜੇ ਮਹਾਵੀਰ ਸੇਤੂ ਦਾ ਦੌਰਾ ਕੀਤਾ। ਟੀਮ ਨੇ ਦੁਕਾਨਦਾਰਾਂ ਵਲੋ ਨਗਰ ਨਿਗਮ ਦੀ ਜਗਾ ਤੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿੱਚ ਲਿਆ। ਉਹਨਾਂ ਨੇ ਦੁਕਾਨਦਾਰਾਂ ਨੂੰ ਹਿਦਾਇਤਾਂ ਕਰਦਿਆਂ ਕਿਹਾ ਕਿ ਉਹ ਆਪਣਾ ਸਮਾਨ ਦੁਕਾਨ ਦੇ ਬਾਹਰ ਸੜਕ ਤੇ ਨਾਂ ਲਗਾਉਣ ਇਸ ਨਾਲ ਸ਼ਹਿਰ ਵਿੱਚ ਆਵਾਜਾਈ ਅਤੇ ਟਰੈਫਿਕ ਦੀ ਸੱਮਸਿਆ ਪੈਦਾ ਹੁੰਦੀ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰਖੱਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।  

LEAVE A REPLY

Please enter your comment!
Please enter your name here