ਜ਼ਿਲਾ ਪ੍ਰਸ਼ਾਸ਼ਨ ਨੇ ਮਨਾਇਆ ਸੰਵਿਧਾਨ ਦਿਵਸ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਸੰਵਿਧਾਨ ਦਿਵਸ ‘ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਐਸ.ਐਸ.ਪੀ. ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਭਾਰਤੀ ਸੰਵਿਧਾਨ ਨੂੰ ਪਾਸ ਕੀਤਾ ਸੀ। ਇਸ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤ ਵਿੱਚ ਲਾਗੂ ਕੀਤਾ ਗਿਆ ਸੀ।

Advertisements

ਉਹਨਾਂ ਦੱਸਿਆ ਕਿ ਸਾਰੇ ਭਾਰਤ ਵਿੱਚ 26 ਨਵੰਬਰ ਦੇ ਦਿਨ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ, ਭਾਈਚਾਰਾ ਬਣਾਏ ਰੱਖਣ ਦੀ ਅਪੀਲ ਕਰਦਿਆਂ ਸਾਰਿਆਂ ਨੂੰ ਇਕੱਠੇ ਹੋ ਕੇ ਰਾਸ਼ਟਰੀ ਏਕਤਾ ਬਣਾਏ ਰੱਖਣ ਲਈ ਕਿਹਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਮਾਲ ਅਫ਼ਸਰ ਰਾਜੀਵ ਪਾਲ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

LEAVE A REPLY

Please enter your comment!
Please enter your name here