ਕਰਤਾਰਪੁਰ ਲਾਂਘਾ ਖੋਲਣ ਤੇ ਸਰਕਾਰ ਦਾ ਧੰਨਵਾਦ: ਧਾਮੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਜਥੇਦਾਰ ਤਰਵਿੰਦਰ ਸਿੰਘ ਧਾਮੀ ਨੇ ਕਰਤਾਰਪੁਰ ਲਾਂਘਾ ਖੋਲਣ ਲਈ ਪਾਕਿਸਤਾਨ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਇਹ ਲਾਂਘਾ ਖੁੱਲਣ ਨਾਲ 71 ਸਾਲਾਂ ਬਾਅਦ ਸੰਗਤਾਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਦੇ ਖੁੱਲੇ ਦਰਸ਼ਨ ਕਰ ਸਕਣਗੀਆਂ।

Advertisements

ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲਣ ਨਾਲ ਕੇਵਲ ਪੰਜਾਬ ਵਿੱਚ ਵਸਦੇ ਸ਼ਰਧਾਲੂਆਂ ਨੂੰ ਹੀ ਨਹੀਂ,  ਸਗੋਂ ਸੰਸਾਰ ਭਰ ਵਿੱਚ ਵਸਦੇ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂਆਂ ਨੂੰ ਲਾਭ ਹੋਵੇਗਾ। ਉਹਨਾਂ ਕਿਹਾ ਕਿ ਸੰਗਤਾਂ ਦੀ 71 ਸਾਲ ਬਾਅਦ ਫਰਿਆਦ ਸੁਣੀ ਗਈ ਹੈ। ਇਸ ਲਈ ਕਿਸੇ ਵੀ ਪਾਰਟੀ ਨੂੰ ਇਸ ਸਬੰਧੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਸ਼ਰਧਾਲੂਆਂ ਵਿੱਚ ਇਸ ਫੈਸਲੇ ਸਬੰਧੀ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। 

LEAVE A REPLY

Please enter your comment!
Please enter your name here