ਏਡਜ਼ ਮਰੀਜਾਂ ਨਾਲ ਨਫ਼ਰਤ ਨਹੀਂ ਉਹਨਾਂ ਨੂੰ ਸਹਿਯੋਗ ਕਰੋ: ਡਾ. ਲਖਵੀਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ:ਗੁਰਜੀਤ ਸੋਨੂੰ। ਹਰ ਸਾਲ 1 ਦਸੰਬਰ ਦਾ ਦਿਨ ਪੂਰੇ ਵਿਸ਼ਵ ਵਿਚ ਏਡਜ਼ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸੇ ਸਬੰਧ ਵਿਚ ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਅਤੇ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋਨ ਵਲੋਂ ਸਾਂਝੇ ਤੌਰ ਤੇ ਇੱਕ ਸੈਮੀਨਾਰ ਦਾ ਆਯੋਜਨ ਟਾਂਡਾ ਬਾਈਪਾਸ ਰੋਡ ਸਥਿਤ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ।

Advertisements

ਇਸ ਸੈਮੀਨਾਰ ਵਿੱਚ ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਲਖਵੀਰ ਸਿੰਘ ਮੁੱਖ ਬੁਲਾਰੇ ਦੇ ਤੌਰ ਤੇ ਹਾਜ਼ਰ ਹੋਏ। ਇਸ ਸਮੇਂ ਡਾ. ਲਖਵੀਰ ਸਿੰਘ ਨੇ ਏਡਜ਼ ਰੋਗ ਬਾਰੇ, ਏਡਜ਼ ਹੋਣ ਦੇ ਕਾਰਨਾਂ ਬਾਰੇ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਏਡਜ਼ ਮਰੀਜਾਂ ਨਾਲ ਨਫ਼ਰਤ ਨਹੀਂ ਬਲਕਿ ਉਹਨਾਂ ਨੂੰ ਸਹਿਯੋਗ ਕਰਨਾ ਚਾਹਿਦਾ ਹੈ। ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਜਿਲਾ ਚੇਅਰਮੈਨ ਏਡਜ਼ ਅਤੇ ਨਸ਼ੇ ਭੁਪਿੰਦਰ ਸਿੰਘ ਗੱਗੀ, ਹਰਜਿੰਦਰ ਸਿੰਘ ਰਾਜਾ, ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਦੇ ਜ਼ੋਨਲ ਸਕੱਤਰ ਅਤੇ ਸਟੇਟ ਅਵਾਰਡੀ ਬਹਾਦਰ ਸਿੰਘ ਸਿੱਧੂ ਅਤੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਵੀ ਸੰਬੋਧਨ ਕੀਤਾ। ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਸੋਚ ਨੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਇਕ ਕਵਿਤਾ ਪੇਸ਼ ਕੀਤੀ।

ਸੈਮੀਨਾਰ ਦੇ ਅੰਤ ਵਿਚ ਲਾਇਨਜ ਕਲੱਬ ਹੁਸ਼ਿਆਰਪੁਰ ਐਕਸ਼ਨ ਦੇ ਡਾਇਰੈਕਟਰ ਦਲਜਿੰਦਰ ਸਿੰਘ ਨੇ ਸਮੂਹ ਬੁਲਾਰਿਆਂ ਦਾ, ਹਾਜਰ ਪਤਵੰਤਿਆਂ ਦਾ ਅਤੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੰਜੇ, ਹਰਪ੍ਰੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ, ਡਾ. ਜਸਵਿੰਦਰ ਸਿੰਘ ਡੋਗਰਾ, ਰੋਬਿਨਜੋਤ ਰਾਏ, ਦਲਜਿੰਦਰ ਸਿੰਘ, ਪੀ.ਪੀ ਜਸਵਾਲ ਜੀ, ਮਨਜੀਤ ਸਿੰਘ ਸਹੋਤਾ, ਜਸਕਰਨ ਸਿੰਘ, ਬਲਜੀਤ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here