ਕੌਮੀ ਲੋਕ ਅਦਾਲਤ 8 ਦਸੰਬਰ ਨੂੰ 

logo latest

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਦਸੰਬਰ 2018 ਨੂੰ ਜ਼ਿਲੇ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138 (ਪੈਂਡਿੰਗ ਅਤੇ ਪ੍ਰੀ ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਡਿਸਪਿਊਟ ਕੇਸ), ਐਮ.ਏ.ਸੀ.ਟੀ. ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਮੈਟਰੀਮੋਨੀਅਲ ਡਿਸਪਿਊਟਸ ਅਤੇ ਹੋਰ ਸਿਵਲ ਡਿਸਪਿਊਟਸ (ਝਗੜੇ) ਕੇਸ ਰੱਖੇ ਜਾਣਗੇ।

Advertisements

ਇਹ ਲੋਕ ਅਦਾਲਤ ਮਾਨਯੋਗ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਇੰਚਾਰਜ ਜ਼ਿਲਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ। ਉਹਨਾਂ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

LEAVE A REPLY

Please enter your comment!
Please enter your name here