ਜਿਲਾ ਪੱਧਰ ਤੇ ਮਨਾਇਆ ਗਿਆ ਅੰਤਰ ਰਾਸ਼ਟਰੀ ਦਿਵਆਂਗਜਨ ਦਿਵਸ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਮੁਕਤਾ ਵਾਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਦੀ ਪ੍ਰਧਾਨਗੀ ਹੇਠ ਅੱਜ ਫੂਡ ਕਰਾਫ਼ਟ ਇੰਸਟੀਚਿਊਟ ਵਿਖੇ ਜਿਲਾ ਪੱਧਰੀ ਅੰਤਰਰਾਸ਼ਟਰੀ ਦਿਵਆਂਗਜਨ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੌਰਾਨ ਸਪੈਸ਼ਲ ਰਿਸੋਰਸ ਸੈਂਟਰ (ਰੇਲਵੇ ਮੰਡੀ) ਦੇ ਬੱਚਿਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ, ਸਰਕਾਰੀ ਐਲੀਮੈਂਟਰੀ ਸਕੂਲ, ਜੇ.ਐਸ.ਐਸ. ਆਸ਼ਾ ਕਿਰਨ ਸਕੂਲ ਅਤੇ ਆਤਮ ਸੁੱਖ ਆਤਮ ਦੇਵ ਆਸ਼ਰਮ ਦੇ ਦਿਵਆਂਗਜਨ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੀ ਵਧੀਕ ਡਿਪਟੀ ਕਮਿਸ਼ਨਰ ਅਤੇ ਆਏ ਪਤਵੰਤਿਆਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ।  ਸਮਾਰੋਹ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਅਤੇ ਬੱਚਿਆਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਉਹਨਾਂ ਦੇ ਹੱਕਾਂ ਬਾਰੇ ਵੀ ਜਾਣੂ ਕਰਵਾਉਣਾ ਚਾਹੀਦਾ ਹੈ।

Advertisements

ਉਹਨਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਦਿਵਆਂਗਜਨ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਵੀਰਵਾਰ ਦਿਵਆਂਗਾ ਦਾ ਸਤਿਕਾਰ ਸਿਰਲੇਖ ਹੇਠ ਸਰਕਾਰੀ ਹਸਪਤਾਲਾਂ ਵਿੱਚ ਕੈਂਪ ਵੀ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਜਿਥੇ ਉਹਨਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਸ਼ਨਾਖਤੀ ਕਾਰਡ ਆਦਿ ਵੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜਿਹੜੇ ਦਿਵਆਂਗਜਨ ਦੀਆਂ ਵੋਟਾਂ ਨਹੀਂ ਬਣੀਆਂ, ਉਹਨਾਂ ਲਈ ਲਈ ਵਿਸ਼ੇਸ਼ ਤੌਰ ‘ਤੇ ਕਾਊਂਟਰ ਸਥਾਪਿਤ ਕਰਕੇ ਫਾਰਮ ਭਰਵਾਏ ਜਾ ਰਹੇ ਹਨ, ਤਾਂ ਜੋ ਕੋਈ ਵੀ ਦਿਵਆਂਗ ਵਿਅਕਤੀ ਵੋਟਰ ਬਣਨ ਤੋਂ ਵਾਂਝਾ ਨਾ ਰਹਿ ਸਕੇ।
ਇਸ ਸਮਾਰੋਹ ਵਿੱਚ ਜਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਨਵਚੇਤਨਾ ਸੋਸਾਇਟੀ ਦੇ ਪ੍ਰਧਾਨ ਡਾ. ਚੰਦਰੇਸ਼ ਧੀਮਾਨ ਨੇ ਵੀ ਇਸ ਮੌਕੇ ਆਪਣੇ ਵਿਚਾਰਾਂ ਰਾਹੀਂ ਦਿਵਆਂਗ ਵਿਅਕਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜ਼ਿਕਰ ਕੀਤਾ। ਇਸ ਮੌਕੇ ਰਾਸ਼ਟਰੀ ਐਵਾਰਡੀ ਇੰਦਰਜੀਤ ਕੌਰ ਨੰਦਨ ਨੂੰ ਜਿਲੇ ਦੀ ਸ਼ਾਨ ਅਤੇ ਰਾਸ਼ਟਰ ਦਾ ਮਾਣ ਦੱਸਦੇ ਹੋਏ ਭਰਪੂਰ ਸ਼ਲਾਘਾ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਦਿਵਆਂਗ ਬੱਚਿਆਂ, ਜਿਲਾ ਪੱਧਰ ਅਤੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਅਤੇ ਹੋਰ ਉਘੇ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਜਿਲਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ, ਸੀ.ਡੀ.ਪੀ.ਓ.-1 ਰਾਜ ਬਾਲਾ, ਸੀ.ਡੀ.ਪੀ.ਓ.-2 ਸ੍ਰੀਮਤੀ ਰਣਜੀਤ ਕੌਰ, ਜ਼ਿਲਾ ਸਪੈਸ਼ਲ ਐਜੂਕੇਟਰ ਸ੍ਰੀਮਤੀ ਅੰਜੂ ਸੈਣੀ, ਸੰਦੀਪ ਸ਼ਰਮਾ ਅਤੇ ਐਨ.ਜੀ.ਓਜ਼ ਪ੍ਰਦੀਪ ਕੁਮਾਰ, ਜਰਨੈਲ ਸਿੰਘ ਧੀਰ ਅਤੇ ਐਡਵੋਕੇਟ ਪਲਵਿੰਦਰ ਪੱਲਵ ਹਾਜ਼ਰ ਸਨ।

LEAVE A REPLY

Please enter your comment!
Please enter your name here