ਵੋਟ ਬਣਵਾਉਣ ਲਈ ਐਨ.ਆਰ.ਆਈਜ਼ ਵਿੱਚ ਜਾਗਰੂਕਤਾ ਦੀ ਕਮੀ: ਇਸ਼ਾ ਕਾਲਿਆ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਹਰੇਕ ਐਨ.ਆਰ.ਆਈ. ਨੂੰ ਪਹਿਲ ਦੇ ਆਧਾਰ ‘ਤੇ ਵੋਟ ਬਣਾਉਣੀ ਚਾਹੀਦੀ ਹੈ। ਉਹ ਅੱਜ ਐਨ.ਆਰ.ਆਈਜ਼ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਸਬੰਧੀ ਐਨ.ਆਰ.ਆਈ. ਸਭਾ ਨਾਲ ਮੀਟਿੰਗ ਕਰ ਰਹੇ ਸਨ। ਉਹਨਾਂ ਕਿਹਾ ਕਿ ਜਿਹੜੇ ਐਨ.ਆਰ.ਆਈ. ਕੋਲ ਭਾਰਤ ਦਾ ਪਾਸਪੋਰਟ ਹੈ, ਉਹ ਵੋਟ ਬਣਾ ਸਕਦਾ ਹੈ, ਇਸ ਲਈ ਵੋਟ ਬਣਾਉਣ ਸਬੰਧੀ ਜ਼ਰੂਰੀ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6-ਏ ਭਰ ਕੇ ਸਬੰਧਤ ਐਸ.ਡੀ.ਐਮਜ਼ ਨੂੰ ਦਿੱਤਾ ਜਾ ਸਕਦਾ ਹੈ। ਈਸ਼ਾ ਕਾਲੀਆ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਵੋਟ ਬਣਾਉਣ ਲਈ ਐਨ.ਆਰ.ਆਈਜ਼ ਅੰਦਰ ਜਾਗਰੂਕਤਾ ਦੀ ਕਮੀ ਹੈ।

Advertisements

ਉਹਨਾਂ ਐਨ.ਆਰ.ਆਈ. ਸਭਾ ਨੂੰ ਐਨ.ਆਰ.ਆਈਜ਼ ਦੀਆਂ ਵੱਧ ਤੋਂ ਵੱਧ ਵੋਟਾਂ ਬਣਵਾਉਣ ਲਈ ਉਹਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਨਾਲ ਹੀ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਸੁਣਦਿਆਂ ਕਿਹਾ ਕਿ ਉਹ ਕਿਸੇ ਵੀ ਸਮੱਸਿਆ ਲਈ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਐਨ.ਆਰ.ਆਈਜ਼ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈਜ਼ ਦੇ ਨਾਲ-ਨਾਲ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਵੋਟ ਨਹੀਂ ਬਣਾਈ, ਉਹ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਪਹਿਲ ਦੇ ਆਧਾਰ ‘ਤੇ ਵੋਟ ਬਣਵਾਉਣ। ਉਹਨਾਂ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਨੌਜਵਾਨਾਂ ਨੂੰ ਵੀ ਵੋਟਰ ਬਣਨ ਦੀ ਅਪੀਲ ਕੀਤੀ। 

LEAVE A REPLY

Please enter your comment!
Please enter your name here