ਦਿਵਿਆਂਗਾਂ ਦਾ ਸਤਿਕਾਰ ਕੈਂਪ ਵਿੱਚ 26 ਦਿਵਿਆਂਗ ਸਰਟੀਫਿਕੇਟ ਕੀਤੇ ਜਾਰੀ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਜਤਿੰਦਰ ਪ੍ਰਿੰਸ। ਜਿਲਾ ਪ੍ਰਸ਼ਾਸਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਗੜਸ਼ੰਕਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦਿਵਿਆਂਗਜਨਾਂ ਦੀ ਜਿਥੇ ਰਜਿਸਟਰੇਸ਼ਨ ਕੀਤੀ ਗਈ, ਉਥੇ ਹੀ ਉਹਨਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ।

Advertisements

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਅੱਜ 46 ਰਜਿਸਟਰੇਸ਼ਨ ਕੀਤੀਆਂ ਗਈਆਂ ਅਤੇ 26 ਸਰਟੀਫਿਕੇਟ ਵੀ ਵੰਡੇ ਗਏ। ਇਸ ਤੋਂ ਇਲਾਵਾ ਦਿਵਆਂਗਜਨਾਂ ਦੇ 13 ਯੂ.ਡੀ.ਆਈ.ਡੀ. ਅਤੇ 9 ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ।  ਇਸ ਮੌਕੇ ਸਿਵਲ ਹਸਪਤਾਲ ਗੜਸ਼ੰਕਰ ਦੇ ਐਸ.ਐਮ.ਓ. ਡਾ.ਟੇਕਰਾਜ ਭਾਟੀਆ ਨੇ ਦੱਸਿਆ ਕਿ ਦਿਵਆਂਗਜਨ ਵਿਅਕਤੀਆਂ ਨੂੰ ਸਿਵਲ ਹਸਪਤਾਲ ਗੜਸ਼ੰਕਰ ਵਿਖੇ ਸਰਟੀਫਿਕੇਟ ਬਣਾਉਣ ਸਬੰਧੀ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਮਹੀਨੇ ਦੇ ਪਹਿਲੇ ਵੀਰਵਾਰ ਸਿਵਲ ਹਸਪਤਾਲ ਗੜਸ਼ੰਕਰ ਵਿਖੇ ਦਿਵਆਂਗਜਨਾਂ ਲਈ ਸਪੈਸ਼ਲ ਕੈਂਪ ਲਗਾਇਆ ਜਾਵੇਗਾ।
ਇਸ ਮੌਕੇ ਪ੍ਰਦੀਪ ਕੁਮਾਰ, ਸੰਦੀਪ ਸ਼ਰਮਾ, ਗੁਰਮੇਲ ਸਿੰਘ ਹੀਰਾ, ਜਸਵਿੰਦਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਦਫ਼ਤਰ ਦੀ ਟੀਮ ਅਤੇ ਸਪੈਸ਼ਲ ਟੀਚਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here