ਪਿੰਡ ਸ਼ੇਰਪੁਰ ਗਲਿੰਡ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ:ਮੁਕਤਾ ਵਾਲਿਆ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡ ਸ਼ੇਰਪੁਰ ਗਲਿੰਡ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ, ਡੇਅਰੀ ਧੰਦੇ ਦੀ ਮਹਤੱਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਸਹਾਇਕ ਧੰਦੇ ਵਜੋਂ ਅਪਨਾਇਆ ਜਾ ਸਕਦਾ ਹੈ ਅਤੇ ਇਸ ਲਈ ਜਿਥੇ ਵਿਭਾਗ ਵਲੋਂ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ, ਉਥੇ ਸਬਸਿਡੀ ਵੀ ਦਿੱਤੀ ਜਾਂਦੀ ਹੈ।

Advertisements

ਦਵਿੰਦਰ ਸਿੰਘ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਭਾਗ ਵਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਇਨਾਂ ਕੈਂਪਾਂ ਦੌਰਾਨ ਮੋਬਾਇਲ ਵੈਨ ਦੁਆਰਾ ਕੈਟਲਫੀਡ ਦੇ ਸੈਂਪਲ ਟੈਸਟ ਵੀ ਕੀਤੇ ਜਾਂਦੇ ਹਨ। ਕੈਂਪ ਦੌਰਾਨ ਡਾ. ਕੇ.ਬੀ. ਗਿਲਹੋਤਰਾ ਨੇ ਚਾਰਾ ਪੈਦਾ ਕਰਨ, ਪਸ਼ੂਆਂ ਦੀਆਂ ਨਸਲਾਂ, ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਦੱਸਿਆ। ਇਸ ਤੋਂ ਇਲਾਵਾ ਦਲਬੀਰ ਸਿੰਘ ਨੇ ਵੀ ਜੁੜੇ ਇਕੱਠ ਨੂੰ ਡੇਅਰੀ ਦੇ ਧੰਦੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਯੋਗੇਸ਼ਵਰ, ਬਰਜਿੰਦਰ ਸਿੰਘ, ਪਿੰਡ ਦੇ ਮੋਹਤਵਾਰਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here