ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟਰੇਟ ਨੇ ਹਥਿਆਰ ਚੁੱਕਣ ‘ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)। ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜਿਲਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੈਂਸੀ ਅਸਲਾ, ਹਥਿਆਰ, ਫਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਚੁੱਕਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਉਹਨਾਂ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਰ ਕਿਸਮ ਦੇ ਲਾਇਸੈਂਸੀ ਹਥਿਆਰ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਕੋਲ ਜਮਾ ਕਰਵਾਉਣ ਦਾ ਹੁਕਮ ਵੀ ਕੀਤਾ ਹੈ। ਇਹ ਹੁਕਮ 31 ਦਸੰਬਰ 2018 ਤੱਕ ਲਾਗੂ ਰਹੇਗਾ ਅਤੇ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਉਤੇ ਲਾਗੂ ਨਹੀਂ ਹੋਣਗੇ। ਜਿਲਾ  ਮੈਜਿਸਟਰੇਟ ਵਲੋਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲੇ  ਵਿੱਚ ਅਮਨ ਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here