ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

DSC05365
ਹੁਸ਼ਿਆਰਪੁਰ, 26 ਅਗਸਤ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ 1 ਜਨਵਰੀ 2016 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਨੂੰ ਲੈ ਕੇ ਇੱਕ ਬੈਠਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2016 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਹੈ ।  ਉਨ੍ਹਾਂ ਨੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 15 ਸਤੰਬਰ ਨੂੰ ਹੋਵੇਗੀ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ 15 ਸਤੰਬਰ ਤੋਂ 14 ਅਕਤੂਬਰ 2015 ਤੱਕ ਲਏ ਜਾਣਗੇ। ਉਨ੍ਹਾਂ ਕਿਹਾ ਕਿ 16 ਅਤੇ 30 ਸਤੰਬਰ ਨੂੰ ਬੀ ਐਲ ਓ ਵੱਲੋਂ ਸਬੰਧਤ ਪੋਲਿੰਗ ਏਰੀਏ ਵਿੱਚ ਵੋਟਰ ਸੂਚੀਆਂ ਨੂੰ ਪੜ੍ਹ ਕੇ ਸੁਣਾਇਆ ਜਾਵੇਗਾ ਅਤੇ 20 ਸਤੰਬਰ ਅਤੇ 4 ਅਕਤੂਬਰ ਨੂੰ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਵੱਲੋਂ ਵਿਸ਼ੇਸ਼ ਮੁਹਿੰਮ ਦੌਰਾਨ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ 16 ਨਵੰਬਰ ਤੱਕ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਤੋਂ ਬਾਅਦ 15 ਦਸੰਬਰ ਤੱਕ ਵੋਟਰ ਸੂਚੀਆਂ ਵਿੱਚ ਅੰਤਿਮ ਸੁਧਾਈ ਕੀਤੀ ਜਾਵੇਗੀ। ਇਸ ਤੋਂ ਬਾਅਦ 11 ਜਨਵਰੀ 2016 ਤੱਕ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨ ਦਾ ਸਮਾਂ ਮਿਥਿਆ ਗਿਆ ਹੈ।  ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਮਿਥੇ ਸਮੇਂ ਤੱਕ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਹਰ ਤਰ੍ਹਾਂ ਦੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1-1-2016 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ ਤਾਂ ਉਹ ਫਾਰਮ ਨੰ: 6 ਭਰ ਕੇ ਦੇਣ।  ਜੇਕਰ ਕਿਸੇ ਵਿਅਕਤੀ ਨੂੰ ਕਿਸੇ ਦੀ ਵੋਟ ‘ਤੇ ਇਤਰਾਜ ਹੈ ਤਾਂ ਉਹ ਫਾਰਮ ਨੰ: 7 ਭਰ ਕੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਦਰੁਸਤੀ ਦੀ ਲੋੜ ਹੈ ਤਾਂ ਉਹ ਫਾਰਮ ਨੰ: 8 ਭਰ ਕੇ ਦੇ ਸਕਦਾ ਹੈ ਅਤੇ ਜੇਕਰ ਕੋਈ ਇੱਕ ਹੀ ਵਿਧਾਨ ਸਭਾ ਚੋਣ ਹਲਕੇ ਵਿੱਚ ਇੱਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਵਿੱਚ ਰਿਹਾਇਸ਼ ਬਦਲੀ ਕਰਕੇ ਗਿਆ ਹੋਵੇ ਤਾਂ ਆਪਣੀ ਵੋਟਰ ਸੂਚੀ ਨੂੰ ਸੋਧ ਕਰਨ ਲਈ  ਫਾਰਮ ਨੰ: 8 À ਭਰ ਕੇ ਸਬੰਧਤ ਬਲਾਕ ਲੈਵਲ ਅਫ਼ਸਰ ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਕੰਮ ਵਿੱਚ  ਸਹਿਯੋਗ ਕਰਨ ਦੀ ਅਪੀਲ ਕੀਤੀ। ਬੈਠਕ ਵਿੱਚ ਵਧੀਕ ਡਿਪਟੀ ਕਮਸ਼ਿਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਹੁਸਿਆਰਪੁਰ ਅਨੰਦ ਸਾਗਰ ਸ਼ਰਮਾ, ਐਸ ਡੀ ਐਮ ਮੁਕੇਰੀਆਂ ਹਰਚਰਨ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ,  ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ,  ਤਹਿਸੀਲਦਾਰ ਚੋਣਾਂ ਕਰਨੈਲ ਸਿੰਘ, ਕਾਨੂੰਗੋ ਸੁਖਦੇਵ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here