ਦਸੂਹਾ ਵਿਖੇ 22 ਦਿਵਆਂਗ ਸਰਟੀਫਿਕੇਟ ਜਾਰੀ, 44 ਦਿਵਿਆੰਗਜਨਾਂ ਦੀ ਰਜਿਸਟਰੇਸ਼ਨ 

ਹੁਸ਼ਿਆਰਪੁਰ/ ਦਸੂਹਾ(ਦ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਜ਼ਿਲਾ ਪ੍ਰਸ਼ਾਸ਼ਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵੱਖ-ਵੱਖ ਐਨ.ਜੀ.ਓਜ਼ ਦੇ ਸਹਿਯੋਗ ਨਾਲ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਆਂਗਜਨ ਵਿਅਕਤੀਆਂ ਦੀ ਸਹੂਲਤ ਲਈ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਦਸੂਹਾ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 44 ਦਿਵਆਂਗਜਨ ਵਿਅਕਤੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿਨਾਂ ਵਿੱਚੋਂ 22 ਦਿਵਿਆਂਗ ਸਰਟੀਫਿਕੇਟ ਜਾਰੀ ਕੀਤੇ ਗਏ ਹਨ।

Advertisements

ਉਹਨਾਂ ਦੱਸਿਆ ਕਿ ਇਸੇ ਤਰਾਂ 31 ਯੂ.ਡੀ.ਆਈ.ਡੀ. ਕਾਰਡ ਸਬੰਧੀ ਅਤੇ ਦਿਵਆਂਗਜਨ ਦੀ ਪੈਨਸ਼ਨ ਦੇ 23 ਬਿਨੈ ਪੱਤਰ ਵੀ ਪ੍ਰਾਪਤ ਕੀਤੇ ਗਏ ਹਨ। ਉਧਰ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਲੜੀਵਾਰ ਹਰ ਵੀਰਵਾਰ ਇਕ ਸਿਵਲ ਹਸਪਤਾਲ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕੈਂਪਾਂ ਜ਼ਰੀਏ ਦਿਵਆਂਗਜਨ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਇਨਾਂ ਕੈਂਪਾਂ ਦੌਰਾਨ ਵੋਟਾਂ ਸਬੰਧੀ ਵੀ ਵਿਸ਼ੇਸ਼ ਕਾਉਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਦਿਵਆਂਗ ਵਿਅਕਤੀ ਵੋਟਰ ਬਣਨ ਲਈ ਸਬੰਧਤ ਫਾਰਮ ਭਰ ਕੇ ਮੌਕੇ ‘ਤੇ ਹੀ ਜਮਾਂ ਕਰਵਾ ਸਕੇ।

ਉਹਨਾਂ ਦਿਵਆਂਗਜਨ ਨੂੰ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਕੈਂਪ ਵਿੱਚ ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵਿਸ਼ੇਸ਼ ਤੌਰ ‘ਤੇ ਬਿਨੈ ਪੱਤਰ ਪ੍ਰਾਪਤ ਕੀਤੇ ਗਏ। ਇਸ ਮੌਕੇ ਐਸ.ਐਮ.ਓ. ਡਾ. ਦਵਿੰਦਰ ਪੁਰੀ, ਸੰਦੀਪ ਸ਼ਰਮਾ, ਪ੍ਰਦੀਪ ਕੁਮਾਰ, ਰੇਨੂ ਕੰਵਰ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦੇ ਮੌਜੂਦ ਸਨ। 

LEAVE A REPLY

Please enter your comment!
Please enter your name here