ਦੁਕਾਨਦਾਰਾਂ ਵਲੋਂ ਕੀਤੇ ਨਜਾਇਜ ਕਬਜੇ ਹਟਾਉਣ ਦੀ ਮੁਹਿੰਮ ਜਾਰੀ: ਕਮਿਸ਼ਨਰ  

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਹੇਠ ਜਿਸ ਵਿਚ ਦੀਪਕ ਸ਼ਰਮਾ, ਤਿਲਕ ਰਾਜ ਸ਼ਰਮਾ, ਸੰਨੀ ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਕੌਤਵਾਲੀ ਬਜਾਰ, ਘੰਟਾ ਘਰ, ਸਬਜ਼ੀ ਮੰਡੀ, ਕਮਾਲਪੁਰ ਚੌਂਕ, ਬੱਸ ਸਟੈਂਡ, ਰੋਸ਼ਨ ਰੋਡ, ਜਲੰਧਰ ਰੋਡ, ਫਗਵਾੜਾ ਰੋਡ, ਸੁਤੈਹਰੀ ਰੋਡ ਅਤੇ ਰੇਲਵੇ ਰੋਡ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਵਲੋ ਨਗਰ ਨਿਗਮ ਦੀ ਜਗਾ ਦੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿੱਚ ਲਿਆ।

Advertisements

ਉਹਨਾਂ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਆਪਣਾ ਸਮਾਨ ਦੁਕਾਨ ਦੇ ਬਾਹਰ ਸੜਕ ਤੇ ਨਾ ਲਗਾਉਣ ਇਸ ਨਾਲ ਸ਼ਹਿਰ ਵਿੱਚ ਆਵਾਜਾਈ ਅਤੇ ਟ੍ਰੈਫਿਕ ਦੀ ਸੱਮਸਿਆ ਪੈਦਾ ਹੁੰਦੀ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here