ਸੱਜਣ ਕੁਮਾਰ ਦੀ ਸਜਾ ਨਾਲ ਸਿੱਖ ਨਸਲਕੁਸ਼ੀ ਦਾ ਸੱਚ ਉਜਾਗਰ: ਢੇਸੀ

ਚੰਡੀਗੜ (ਦ ਸਟੈਲਰ ਨਿਊਜ਼)। ਬਰਤਾਨੀਆਂ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ 1984 ਦੇ ਸਿੱਖ ਕਤਲੇਆਮ ਸਬੰਧੀ 200 ਪੰਨਿਆਂ ਦੇ ਆਏ ਅਦਾਲਤੀ ਫੈਸਲੇ ਨੂੰ ਪੀੜਤਾਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਦੱਸਿਆ ਹੈ ਜੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਉਹਨਾਂ ਇੱਕ ਬਿਆਨ ਵਿੱਚ ਕਿਹਾ ਕਿ ਯਕੀਨਨ ਦਿੱਲੀ ਵਿੱਚ ਵੱਡੀ ਸਾਜ਼ਿਸ਼ ਤਹਿਤ ਇਹ ਕਤਲੇਆਮ ਮਨੁੱਖਤਾ ਵਿਰੁੱਧ ਇੱਕ ਨਸਲਕੁਸ਼ੀ ਸੀ ਅਤੇ ਸਿਆਸੀ ਸਰਪ੍ਰਸਤੀ ਕਾਰਨ ਬੇਕਸੂਰ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਦਹਾਕਿਆਂ ਬੱਧੀ ਇਨਕਾਰ ਕੀਤਾ ਗਿਆ ਸੀ।

Advertisements

ਸਿੱਖਾਂ ਖਿਲਾਫ 1984 ਵਿਚ ਹੋਏ ਵਿਆਪਕ ਕਤਲੇਆਮ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਯੂਰਪ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਸਾਂਸਦ ਮੈਂਬਰ ਢੇਸੀ ਨੇ ਕਿਹਾ ਕਿ ਹਾਲੇ ਵੀ ਬਹੁਤ ਸਾਰੇ ਪੀੜਤ ਅਤੇ ਉਹਨਾਂ ਦੇ ਪਰਿਵਾਰ ਅਦਾਲਤੀ ਦੇ ਫੈਸਲੇ ਦਾ ਲਗਭਗ 34 ਸਾਲਾਂ ਤੋਂ ਨਿਆਂ ਦਾ ਇੰਤਜ਼ਾਰ ਕਰ ਰਹੇ ਸਨ। ਉਹਨਾਂ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਕੱਤਲ, ਸਾਜ਼ਿਸ਼ ਰਚਣ, ਕਾਤਲਾਂ ਨੂੰ ਹੱਲਾਸ਼ੇਰੀ ਦੇਣ ਅਤੇ ਫਿਰਕੂ ਸਦਭਾਵਨਾ ਦੇ ਖਿਲਾਫ ਕਾਰਵਾਈ ਕਰਨ ਦੀ ਸਾਜਿਸ਼ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਇਨਸਾਫ਼ ਮਿਲਨ ਵਿਚ ਦੇਰੀ ਦਾ ਮੁੱਖ ਕਾਰਨ ਗੁੰਝਲ ਭਰੀ ਅਦਾਲਤੀ ਪ੍ਰਕਿਰਿਆ ਅਤੇ ਜੱਜਾਂ ਦੀ ਘਾਟ ਹੈ। ਹਾਲਾਂਕਿ, ਇਹ ਮਹੱਤਵਪੂਰਣ ਫ਼ੈਸਲਾ ਕਤਲੇਆਮ ਵਿੱਚ ਗੁਆਏ ਆਪਣੇ ਰਿਸ਼ਤੇਦਾਰਾਂ ਲਈ ਇਨਸਾਫ਼ ਦੀ ਆਸ ਨੂੰ ਮਜਬੂਤ ਕਰੇਗਾ।

LEAVE A REPLY

Please enter your comment!
Please enter your name here