ਪਾਬੰਦੀ ਸ਼ੁਦਾ ਲਿਫਾਫੇ ਬਰਾਮਦ ਕਰ ਕੱਟੇ ਦੁਕਾਨਦਾਰਾਂ ਦੇ ਚਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਨਗਰ ਨਿਗਮ ਵਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਾਬੰਦੀ ਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ ਜਾ ਰਹੇ ਹਨ ਅਤੇ ਦੁਕਾਨਦਾਰਾਂ ਦੇ  ਚਲਾਨ ਵੀ ਕੀਤੇ ਜਾ ਰਹੇ ਹਨ।

Advertisements

ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਹੇਠ ਜਿਸ ਵਿਚ ਦੀਪਕ ਸ਼ਰਮਾ, ਤਿਲਕ ਰਾਜ ਸ਼ਰਮਾ, ਗਣੇਸ਼ ਸੂਦ, ਸੰਨੀ, ਪ੍ਰਦੀਪ ਕੁਮਾਰ ਅਤੇ ਰਾਜਕੁਮਾਰ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਬਹਾਦਰਪੁਰ, ਗੋਰਾ ਗੇਟ, ਕੋਤਵਾਲੀ ਬਜਾਰ, ਕਸ਼ਮੀਰੀ ਬਜਾਰ, ਘੰਟਾਘਰ, ਕਮਾਲਪੁਰ ਚੌਂਕ, ਬੱਸ ਸਟੈਂਡ, ਬਸੀ ਖਵਾਜੂ, ਪੁਰਾਣੀ ਸਬਜੀ ਮੰਡੀ ਅਤੇ ਗਊਸ਼ਾਲਾ ਬਜਾਰ  ਦਾ ਦੌਰਾ ਕੀਤਾ ਅਤੇ ਪਾਬੰਦੀ ਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ। ਉਹਨਾਂ ਨੇ ਦੁਕਾਨਕਾਰਾਂ ਨੂੰ ਹਦਾਇਤ ਕੀਤੀ ਕਿ ਉਹ ਪਾਬੰਦੀ ਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਨਾ ਕਰਨ, ਅਜਿਹਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਮਰਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here