ਸੀਨੀਅਰ ਸਿਟੀਜ਼ਨ ਦੇ ਪਹਲ ਦੇ ਆਧਾਰ ਤੇ ਕੀਤੇ ਜਾਣ ਕੰਮ: ਰਣਦੀਪ ਹੀਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਹਾਇਕ ਕਮਿਸ਼ਨਰ (ਜ)  ਰਣਦੀਪ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜ਼ਨ ਕਮੇਟੀ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਰਣਦੀਪ ਸਿੰਘ ਹੀਰ ਨੇ ਕਿਹਾ ਕਿ ਹਰ ਸਰਕਾਰੀ ਵਿਭਾਗ ਵਲੋਂ ਪਹਿਲ ਦੇ ਅਧਾਰ ‘ਤੇ ਸੀਨੀਅਰ ਸਿਟੀਜ਼ਨ ਨੂੰ ਸਬੰਧਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਦਫ਼ਤਰਾਂ ਵਿੱਚ ਸੀਨੀਅਰ ਸਿਟੀਜ਼ਨ ਦਾ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇ।

Advertisements

ਇਸ ਤੋਂ ਇਲਾਵਾ ਵਿਸ਼ੇਸ਼ ਕੈਂਪਾਂ ਦੌਰਾਨ ਇਨਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ। ਉਹਨਾਂ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਤੋਂ ਇਲਾਵਾ ਜ਼ਿਲਾ ਪੁਲਿਸ ਵਲੋਂ ਵਿਸ਼ੇਸ਼ ਤਵੱਜੋ ਦਿੰਦੇ ਹੋਏ ਸੀਨੀਅਰ ਸਿਟੀਜ਼ਨ ਨੂੰ ਸੇਵਾਵਾਂ ਉਪਲਬੱਧ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੀ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ‘ਤੇ ਕਾਨੂੰਨੀ ਸਲਾਹ ਮੁਹੱਈਆ ਕਰਵਾਈ ਜਾ ਰਹੀ ਹੈ। ਮੀਟਿੰਗ ਵਿੱਚ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਸਹਾਇਕ ਜ਼ਿਲਾ ਅਟਾਰਨੀ ਬਿਹਾਰੀ ਲਾਲ, ਅਨਿਲ ਕੁਮਾਰ, ਹਰਵੇਲ ਸਿੰਘ, ਹਰਬੰਸ ਸਿੰਘ, ਸੁਰਜੀਤ ਸਿੰਘ, ਕੇ.ਕੇ. ਕੰਧਾਲੀ, ਜਰਨੈਲ ਸਿੰਘ ਧੀਰ, ਹਜਾਰਾ ਰਾਮ ਅਤੇ ਚੰਦਰ ਗੁਪਤਾ ਮੌਜੂਦ ਸਨ।

LEAVE A REPLY

Please enter your comment!
Please enter your name here