ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ- ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ ਜਾ ਰਹੇ ਹਨ ਅਤੇ ਦੁਕਾਨਦਾਰ ਦੇ ਚਲਾਨ ਵੀ ਕੀਤੇ ਜਾ ਰਹੇ ਹਨ।

Advertisements

ਉਹਨਾਂ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਹੇਠ ਜਿਸ ਵਿਚ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਦੀਪਕ ਸ਼ਰਮਾ, ਤਿਲਕ ਰਾਜ, ਅਮਨਦੀਪ ਸੈਣੀ, ਗਣੇਸ਼ ਸੂਦ, ਸੰਨੀ ਅਤੇ ਪ੍ਰਦੀਪ ਕੁਮਾਰ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਭੰਗੀ ਚੋਅ ਰੋਡ, ਸਬਜੀ ਮੰਡੀ ਨਜਦੀਕ ਮਹਾਂਵੀਰ ਸੇਤੂ, ਗਊਸ਼ਾਲਾ ਬਜਾਰ, ਪੁਰਾਣੀ ਸਬਜੀ ਮੰਡੀ, ਕਮਾਲਪੁਰ ਚੌਂਕ, ਬੱਸ ਸਟੈਡ, ਘੰਟਾਘਰ, ਗੌਰਾਂ ਗੇਟ, ਬਹਾਦੁਰਪੁਰ ਚੌਂਕ ਦਾ ਦੌਰਾ ਕੀਤਾ ਅਤੇ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ ਉਹਨਾਂ ਰੇਹੜੀ ਅਤੇ ਫੜੀ ਵਾਲੀਆਂ ਨੂੰ ਹਦਾਇਤ ਕੀਤੀ ਕਿ ਉਹ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਨਾ ਕਰਨ, ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਕਰਨ ਵਾਲੇ ਰੇਹੜੀ ਅਤੇ ਫੜੀ ਵਾਲਿਆਂ ਦੇ ਚਲਾਨ ਕੱਟ ਕੇ ਮੌਕੇ ਤੇ ਹੀ ਜੁਰਮਾਨੇ ਕੀਤੇ ਜਾਣਗੇ। 

LEAVE A REPLY

Please enter your comment!
Please enter your name here