29 ਦਿਸੰਬਰ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ- ਜਤਿੰਦਰ ਪ੍ਰਿੰਸ। ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਹੁਸ਼ਿਆਰਪੁਰ ਜੋਨ ਅਤੇ ਪ੍ਰਤੀਤ ਵੈਲਫੇਅਰ ਸੁਸਾਇਟੀ ਵਲੋਂ ਸਾਂਝੇ ਤੌਰ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ ਸਰਦਾਰ ਜੈਮਲ ਸਿੰਘ ਨਗਰ, ਟਾਂਡਾ ਬਾਈਪਾਸ ਰੋਡ ਸਥਿਤ ਮਾਨਵ ਸੇਵਾ ਆਈ.ਟੀ.ਆਈ ਹੁਸ਼ਿਆਰਪੁਰ ਵਿਖੇ ਕੀਤਾ ਜਾ ਰਿਹਾ ਹੈ।

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਹਾਦਰ ਸਿੰਘ ਸਿੱਧੂ ਅਤੇ ਨਵਪ੍ਰੀਤ ਸਿੰਘ ਮੰਡਿਆਲਾ ਨੇ ਦੱਸਿਆ ਕਿ ਸਵੇਰੇ 10:30 ਵਜੇ ਤੋਂ ਇਹ ਖੂਨਦਾਨ ਕੈਂਪ ਸ਼ੁਰੂ ਕੀਤਾ ਜਾਵੇਗਾ ਅਤੇ ਉਹਨਾਂ ਨੇ ਆਮ ਸੱਜਣਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਅਪੀਲ ਕੀਤੀ।

LEAVE A REPLY

Please enter your comment!
Please enter your name here