ਜ਼ਿਲ੍ਹੇ ਅੰਦਰ 13820 ਉਸਾਰੀ ਕਿਰਤੀਆਂ ਨੂੰ ਪੰਜੀਕ੍ਰਿਤ ਕੀਤਾ : ਅਨਿੰਦਿਤਾ ਮਿਤਰਾ

DSC03213

ਹੁਸ਼ਿਆਰਪੁਰ: 26 ਅਗਸਤ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ 89.9 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੀ ਭਲਾਈ ਲਈ ਗਠਿਤ ਕੀਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਵੱਲੋਂ ਰਜਿਸਟਰਡ ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਕੇਸਾਂ ਵਿੱਚ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ ਮੁਹੱਈਆ ਕਰਵਾਈ ਗਈ ਵਿੱਤੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਜੀਫ਼ਾ ਸਕੀਮ ਦੇ 1530 ਕੇਸਾਂ ‘ਚ 48,57000, ਐਲ ਟੀ ਸੀ ਦੇ 530 ਕੇਸਾਂ ‘ਚ 10,60,000, ਸ਼ਗਨ ਸਕੀਮ ਦੇ 92 ਕੇਸਾਂ ‘ਚ 19,32,000 ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਐਕਸ਼ ਗਰੇਸ਼ੀਆ ਦੇ 8 ਕੇਸਾਂ ‘ਚ 8,60,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ  20 ਕੇਸਾਂ ਵਿੱਚ ਸੰਸਕਾਰ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।  ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਜ਼ਿਲ੍ਹੇ ਅੰਦਰ 13820 ਉਸਾਰੀ ਕਿਰਤੀਆਂ ਨੂੰ ਪੰਜੀਕ੍ਰਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਸਕੀਮ ਤਹਿਤ 21 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਪਹਿਲੀ ਕਲਾਸ ਤੋਂ ਵਜੀਫਾ ਸਕੀਮ ਵੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਵੀਂ ਜਮਾਤ ਤੱਕ ਪੜ੍ਵਦੇ ਬੱÎਚਿਆਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਸਾਲ ਵਜੀਫੇ ਦੇ ਤੌਰ ‘ਤੇ ਅਤੇ 800 ਰੁਪਏ ਪ੍ਰਤੀ ਸਾਲ ਵਰਦੀ ਭੱਤਾ ਦਿੱਤਾ ਜਾਂਦਾ ਹੈ। ਛੇਵੀਂ ਜਮਾਤ ਤੋਂ ਅੱਠਵੀ ਜਮਾਤ ਤੱਕ 3 ਹਜ਼ਾਰ ਰੁਪਏ ਅਤੇ 1 ਹਜ਼ਾਰ ਰੁਪਏ ਪ੍ਰਤੀ ਸਾਲ ਵਰਦੀ ਭੱਤਾ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਨੌਵੀ ਜਮਾਤ ਤੋਂ ਬਾਰਵੀਂ ਤੱਕ 5 ਹਜ਼ਾਰ ਰੁਪਏ ਪ੍ਰਤੀ ਸਾਲ ਵਜੀਫਾ ਅਤੇ 1 ਹਜ਼ਾਰ ਰੁਪਏ ਵਰਦੀ ਲਈ ਦਿੱਤੇ ਜਾਂਦੇ ਹਨ। ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸਨ ਕਰਨ ਵਾਲੇ ਬੱÎਚਿਆਂ ਨੂੰ 15 ਹਜ਼ਾਰ ਰੁਪਏ ਪ੍ਰਤੀ ਸਾਲ ਵਜੀਫਾ ਜੇਕਰ ਵਿਦਿਆਰਥੀ ਹੋਸਟਲ ਵਿੱਚ ਰਹਿੰਦਾ ਹੋਵੇ ਤਾਂ 30 ਹਜ਼ਾਰ ਪ੍ਰਤੀ ਸਾਲ ਅਤੇ 4 ਹਜ਼ਾਰ ਰੁਪਏ ਕਿਤਾਬਾ ਆਦਿ ਲਈ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਕਿਰਤੀਆਂ ਦੇ ਬੱਚੇ ਜਿਹੜੇ ਮੈਡੀਕਲ, ਇੰਜੀਨੀਅਰਿੰਗ ਆਦਿ ਕਰਦੇ ਹਨ ਉਨ੍ਹਾਂ ਨੂੰ 30 ਹਜ਼ਾਰ ਰੁਪਏ, ਜੇਕਰ ਹੋਸਟਲ ਵਿੱਚ ਰਹਿੰਦੇ ਹੋਣ ਤਾਂ 50 ਹਜ਼ਾਰ ਰੁਪਏ ਵਜੀਫੇ ਦੇ ਤੌਰ ‘ਤੇ ਅਤੇ 8 ਹਜ਼ਾਰ ਰੁਪਏ ਕਿਤਾਬਾਂ ਲਈ ਦਿੱਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਆਸਰਿਤਾਂ ਵਾਸਤੇ ਖਤਰਨਾਕ ਬਿਮਾਰੀਆਂ ਦੇ ਇਲਾਜ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੀ ਕੰਮ ਕਰਦਿਆਂ ਕਿਸੇ ਵੀ ਦੁਰਘਟਨਾ ਵਿੱਚ ਮੌਤ ਹੋਣ ‘ਤੇ 2 ਲੱਖ ਰੁਪਏ ਐਕਸਗਰੇਸੀਆ ਗਰਾਂਟ ਦਿੱਤੀ ਜਾਂਦੀ ਹੈ ਜਦੋਂਕਿ ਪਹਿਲਾ ਇਹ ਗਰਾਂਟ 1 ਲੱਖ 50 ਹਜ਼ਾਰ ਦਿੱਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਕੁਦਰਤੀ ਮੌਤ ਹੋਣ ‘ਤੇ  ਇਹ ਵਿੱਤੀ ਸਹਾਇਤਾ 1.5 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਪੰਜੀਕ੍ਰਿਤ ਉਸਾਰੀ ਕਾਮਿਆਂ ਲਈ ਪੈਨਸ਼ਨ ਸਕੀਮ ਵੀ ਸ਼ੁਰੂ ਕੀਤੀ ਗਈ ਹੈ। ਰਾਜ ਮਿਸਤਰੀ, ਇੱਟਾਂ  ਸੀਮਿੰਟ ਪਕੜਾਉਣ ਵਾਲੇ ਮਜਦੂਰ, ਪਲੰਬਰ, ਤਰਖਾਨ, ਵੈਲਡਰ, ਇਲੈਕਟਰੀਸਨ, ਸੀਵਰ ਮੈਨ, ਪੀ.ਓ.ਪੀ ਕਰਨ ਵਾਲੇ, ਸੜਕਾਂ ਬਣਾਉਣ ਵਾਲੇ ਆਦਿ ਕਿਰਤੀ ਕਾਮੇਂ ਬੋਰਡ ਦੇ ਲਾਭ ਪਾਤਰੀ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਸਾਰੀ ਦੇ ਕੰਮ ਵਿੱਚ ਲੱਗੇ ਕਿਰਤੀਆਂ ਨੂੰ ਕੇਵਲ ਇੱਕ ਬਾਰ 25 ਰੁਪਏ ਰਜਿਸਟ੍ਰੇਸਨ ਫੀਸ ਦੇਣੀ ਪਵੇਗੀ ਅਤੇ ਆਪਣੀ ਮੈਂਬਰਸੀਪ ਚਾਲੂ ਰੱਖਣ ਲਈ ਸਰਕਾਰ ਵੱਲੋਂ ਨਿਰਧਾਰਤ ਅੰਸ਼ਦਾਨ 10 ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਾਉਣ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਕਿਰਤੀ ਆਪਣੀ ਰਜਿਸਟੇਸ਼ਨ ਕਰਾਉਣ ਲਈ ਦਫਤਰ ਸਹਾਇਕ ਕਿਰਤ ਕਮਿਸ਼ਨਰ ਨਾਲ ਸੰਪਰਕ ਕਰ ਸਕਦਾ ਹੈ।

Advertisements

LEAVE A REPLY

Please enter your comment!
Please enter your name here