ਡੇਅਰੀ ਉਦਮ ਸਿਖਲਾਈ ਕੋਰਸ ਲਈ ਕੌਂਸਲਿੰਗ 4 ਜਨਵਰੀ ਤੋਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਪੜੇ-ਲਿਖੇ ਨੌਜਵਾਨਾਂ ਨੂੰ ਡੇਅਰੀ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹਨਾਂ ਨੂੰ ਸਵੈ-ਰੋਜ਼ਗਾਰ ਦੇ ਯੋਗ ਬਣਾ ਕੇ ਉਹਨਾਂ ਦੇ ਭਵਿੱਖ ਨੂੰ ਰੌਸ਼ਨ ਬਣਾਈਆ ਜਾ ਸਕੇ। ਇਸੇ ਕੜੀ ਤਹਿਤ 4 ਹਫਤੇ ਡੇਅਰੀ ਉਦਮ ਸਿਖਲਾਈ ਕੋਰਸ ਲਈ ਕੌਂਸਲਿੰਗ 4 ਜਨਵਰੀ 2019 ਨੂੰ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਸਵੇਰੇ 10 ਵਜੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਡੇਅਰੀ ਉਦਮ ਸਿਖਲਾਈ ਕੋਰਸ ਲਈ ਜ਼ਿਲਾ ਹੁਸ਼ਿਆਰਪੁਰ ਦੇ ਚਾਹਵਾਨ ਉਮੀਦਵਾਰ ਜੋ ਘੱਟੋ-ਘੱਟ ਦਸਵੀਂ ਪਾਸ ਹੋਵੇ ਅਤੇ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ।

Advertisements

ਇਸ ਤੋਂ ਇਲਾਵਾ ਉਹ ਪੇਂਡੂ ਖੇਤਰ ਨਾਲ ਸਬੰਧਿਤ ਹੋਵੇ ਅਤੇ ਉਸ ਨੇ ਪਹਿਲਾਂ ਘੱਟੋ-ਘੱਟ 5 ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਉਹਨਾਂ ਦੱਸਿਆ ਕਿ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਿੰਗ, ਮਨਸੁਈ ਗਰਭਦਾਨ, ਮੁਢਲੀ ਸਹਾਇਤਾ, ਪਸ਼ੂਆਂ ਦੀ ਖੁਰਾਕ, ਦੁੱਧ ਪ੍ਰਬੰਧਨ, ਹਰੇ ਚਾਰੇ ਦਾ ਅਚਾਰ, ਸਾਫ ਦੁੱਧ ਦੀ ਪੈਦਾਵਾਰ, ਮਾਡਰਨ ਕੈਟਲ ਸ਼ੈਡਾਂ, ਦੁੱਧ ਪਦਾਰਥ ਬਣਾਉਣ ਆਦਿ ਦੀ ਪ੍ਰੈਕਟੀਕਲ ਟਰੇਨਿੰਗ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ 100 ਰੁਪਏ ਦਾ ਪ੍ਰਾਸਪੈਕਟ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰਬਰ 439 ਚੌਥੀ ਮੰਜ਼ਿਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਾਪਤ ਕਰਕੇ ਮੁਕੰਮਲ ਕਰਨ ਤੋਂ ਬਾਅਦ ਇਸ ਕੌਂਸਲਿੰਗ ਵਿੱਚ ਭਾਗ ਲੈ ਸਕਦੇ ਹਨ।

LEAVE A REPLY

Please enter your comment!
Please enter your name here