ਪੰਚਾਇਤੀਂ ਚੋਣਾਂ ਦੇ ਮੱਦੇਨਜ਼ਰ 30 ਦਿਸੰਬਰ ਨੂੰ ਹੋਵੇਗਾ ‘ਡਰਾਈ ਡੇ’ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਜ਼ਿਲੇ ਵਿੱਚ ਗਰਾਮ ਪੰਚਾਇਤਾਂ ਦੀ ਚੋਣ ਪ੍ਰਕ੍ਰਿਆ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ 30 ਦਸੰਬਰ ਨੂੰ ਵੋਟਾਂ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਹੈ।

Advertisements

ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਵਿੱਚ ਪੈਂਦੀਆਂ ਗਰਾਮ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ 30 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ ਕਰਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਸ਼ਰਾਬ ਸਟੋਰ ਕਰਨ ‘ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ,’ਤੇ ਵੀ ਪੂਰਨ ਤੌਰ ‘ਤੇ ਲਾਗੂ ਰਹੇਗਾ। 

LEAVE A REPLY

Please enter your comment!
Please enter your name here