12 ਜਨਵਰੀ ਨੂੰ ਪਿੰਕ ਮੈਰਾਥਨ ਵਿੱਚ 400 ਵਿਦਿਆਰਥਣਾਂ ਲੈ ਰਹੀਆਂ ਨੇ ਹਿੱਸਾ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ 12 ਜਨਵਰੀ ਨੂੰ ਅੰਤਰ ਰਾਸ਼ਟਰੀ ਬਾਲੜੀ ਦਿਵਸ ‘ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਕ ਮੈਰਾਥਨ ਕਰਵਾਈ ਜਾ ਰਹੀ ਹੈ, ਜਿਸ ਵਿੱਚ 6 ਸਰਕਾਰੀ ਸਕੂਲਾਂ ਦੀਆਂ 400 ਵਿਦਿਆਰਥਣਾਂ ਹਿੱਸਾ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਕਰੀਬ 4 ਕਿਲੋਮੀਟਰ ਵਾਲੀ ਇਹ ਮੈਰਾਥਨ ਡੀ.ਏ.ਵੀ. ਕਾਲਜ ਤੋਂ ਸ਼ੁਰੂ ਹੋ ਕੇ ਫਤਿਹਗੜ ਚੁੰਗੀ ਚੌਕ, ਸੈਸ਼ਨ ਚੌਕ, ਜ਼ਿਲਾ ਕਚਹਿਰੀਆਂ, ਮਾਹਿਲਪੁਰ ਅੱਡਾ ਤੋਂ ਹੁੰਦੀ ਹੋਈ ਸਰਵਿਸ ਕਲੱਬ ਹੁਸ਼ਿਆਰਪੁਰ ਵਿਖੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਦਾ ਮੁੱਖ ਉਦੇਸ਼ ਲੜਕੀਆਂ ਅੰਦਰ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।

Advertisements

ਇਸ ਤੋਂ ਇਲਾਵਾ ਲੜਕੀਆਂ ਦਾ ਮਨੋਬਲ ਉਚਾ ਕਰਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਵੀ ਇਹ ਮੈਰਾਥਨ ਸਹਾਈ ਸਿੱਧ ਹੋਵੇਗੀ। ਉਹਨਾਂ ਦੱਸਿਆ ਕਿ ਸਰਵਿਸ ਕਲੱਬ ਵਿਖੇ ਮੈਰਾਥਨ ਦੀ ਸਮਾਪਤੀ ਉਪਰੰਤ ਖੇਡਾਂ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 12 ਜਨਵਰੀ ਨੂੰ ਸਵੇਰੇ 10 ਵਜੇ ਡੀ.ਏ.ਵੀ. ਕਾਲਜ ਤੋਂ ਹਰੀ ਝੰਡੀ ਦੇ ਕੇ ਮੈਰਾਥਨ ਨੂੰ ਰਵਾਨਾ ਕੀਤਾ ਜਾਵੇਗਾ। ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਿਥੇ ਸੂਬਾ ਵਾਸੀਆਂ ਨੂੰ ਸਿਹਤਮੰਦ ਰੱਖਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਖੇਡਾਂ ਨੂੰ ਵੀ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਦਿਆਰਥਣਾ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਰੱਖਣੀ ਚਾਹੀਦੀ ਹੈ, ਤਾਂ ਕਿ ਉਹ ਤੰਦਰੁਸਤ ਰਹਿ ਸਕਣ। 

LEAVE A REPLY

Please enter your comment!
Please enter your name here