ਕੈਬਨਿਟ ਮੰਤਰੀ ਬਾਜਵਾ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਹੋਏ ਨਤਮਸਤਕ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਿਥੇ ਉਹਨਾਂ ਨੇ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਥੇ ਸੰਤ ਬਾਬਾ ਹਰਨਾਮ ਸਿੰਘ ਜੀ ਨੂੰ ਸ਼ਰਧਾਂਜ਼ਲੀ ਵੀ ਭੇਂਟ ਕੀਤੀ। ਉਹਨਾਂ ਨੇ ਕਿਹਾ ਕਿ ਸੰਤ ਬਾਬਾ ਹਰਨਾਮ ਸਿੰਘ ਜੀ ਨੇ ਪੂਰਾ ਜੀਵਨ ਮਾਨਵਤਾ ਦੀ ਸੇਵਾ ਲਈ ਬਤੀਤ ਕੀਤਾ ਅਤੇ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਬਾਬਾ ਜੀ ਨੇ ਸਮੁੱਚੀ ਮਾਨਵਤਾ ਦੀ ਸੇਵਾ ਲਈ ਕਈ ਲੋਕ ਭਲਾਈ ਦੇ ਕੰਮ ਸ਼ੁਰੂ ਕੀਤੇ ਸਨ, ਜੋ ਅੱਜ ਤੱਕ ਜਾਰੀ ਹਨ। ਉਹਨਾਂ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਮਾਨਵਤਾ ਨੂੰ ਏਕਤਾ, ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੋਇਆ ਚਾਰ ਰੋਜ਼ਾ ਧਾਰਮਿਕ ਸਮਾਗਮ ਸ਼ਰਧਾਪੂਰਵਕ ਸਮਾਪਤ ਹੋ ਗਿਆ ਹੈ। 

Advertisements

ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਪਰਮਾਤਮਾ ਦੇ ਲੜ ਲੱਗ ਕੇ ਸਮਾਜਿਕ ਬੁਰਾਈਆਂ ਖਿਲਾਫ਼ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ, ਤਾਂ ਜੋ ਨਸ਼ਾ, ਭਰੂਣ ਹੱਤਿਆ ਅਤੇ ਦਾਜ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ਤੰਦਰੁਸਤ ਪੰਜਾਬ,  ਡੈਪੋ ਅਤੇ ਬਡੀ ਪ੍ਰੋਗਰਾਮ ਉਲੀਕੇ ਗਏ ਹਨ, ਤਾਂ ਜੋ ਸੂਬੇ ਨੂੰ ਤੰਦਰੁਸਤ ਅਤੇ ਨਸ਼ਾ ਮੁਕਤ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਸਰਕਾਰ ਵਲੋਂ ਨਸ਼ੇ ਵਿੱਚ ਜਕੜੇ ਮਰੀਜ਼ਾਂ ਦੇ ਇਲਾਜ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  

ਜ਼ਿਕਰਯੋਗ ਹੈ ਕਿ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਵਿੱਚ ਸੰਤ ਬਾਬਾ ਹਰਨਾਮ ਸਿੰਘ ਦੀ 36ਵੀਂ ਬਰਸੀ ਸਬੰਧੀ ਚਾਰ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਖੁੱਲੇ ਪੰਡਾਲ ਅੰਦਰ ਸਜਾਏ ਗਏ ਦੀਵਾਨ ਵਿੱਚ ਭਾਈ ਹਰਜੋਤ ਸਿੰਘ ਅਤੇ ਭਾਈ ਧਨਵੰਤ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕਰਵਾਇਆ।

ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ, ਸੰਤ ਬਾਬਾ ਸਰਬਜੋਤ ਸਿੰਘ, ਬੇਦੀ ਸੰਤ ਸਮਾਜ, ਮੁੱਖ ਸੇਵਾਦਾਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਸੰਤ ਬਾਬਾ ਸੇਵਾ ਸਿੰਘ, ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਜੇ.ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਹਰਬੀਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਅਦਿੱਤਿਆ ਉਪਲ, ਸੰਤ ਬਾਬਾ ਹਰੀ ਸਿੰਘ, ਸੰਤ ਬਾਬਾ ਗੁਰਚਰਨ ਸਿੰਘ, ਸੰਤ ਬਾਬਾ ਗੁਰਦੇਵ ਸਿੰਘ, ਸੰਤ ਬਾਬਾ ਦੀਦਾਰ ਸਿੰਘ, ਸੰਤ ਬਾਬਾ ਧਿਆਨ ਸਿੰਘ, ਸੰਤ ਬਾਬਾ ਬਲਵੰਤ ਸਿੰਘ, ਸੰਤ ਬਾਬਾ ਮਹਿੰਦਰ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਹਾਜ਼ਰ ਸਨ। 

LEAVE A REPLY

Please enter your comment!
Please enter your name here