ਨੌਵੀਂ ਜਮਾਤ ਲਈ ਖਾਲੀ ਸੀਟਾਂ ਭਰਨ ਵਾਸਤੇ ਲੇਟਰਲ ਐਂਟਰੀ ਪ੍ਰੀਖਿਆ 2 ਫਰਵਰੀ ਨੂੰ

logo latest

ਹੁਸ਼ਿਆਰਪੁਰ(ਦ ਸਟੈਰ ਨਿਊਜ਼)। ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਨੌਵੀਂ ਜਮਾਤ ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਂਟਰੀ ਚੋਣ ਪ੍ਰੀਖਿਆ (2018-19) 2 ਫਰਵਰੀ 2019 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਹੋਵੇਗੀ।

Advertisements

ਇਹ ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ-2019 ਲਈ ਆਨਲਾਈਨ ਫਾਰਮ ਭਰੇ ਹਨ, ਉਹ ਵਿਦਿਆਰਥੀ ਆਪਣਾ ਪ੍ਰੀਖਿਆ ਪ੍ਰਵੇਸ਼ ਪੱਤਰ ਨਵੋਦਿਆਂ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.nvsadmissionclassline.in or www.navodaya.gov.in ‘ਤੇ ਦਿੱਤੇ ਗਏ ਲਿੰਕ ਤੋਂ ਆਪਣਾ ਰਜਿਸਟਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ, ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲਾ ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 98768-29764 ਅਤੇ 94636-46719 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here